23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਮੇਂ ਹਾਜ਼ਰ ਹੋਏ ਆਗੂ। ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦੇਣ ਦਾ ਵਾਅਦਾ ਪੰਜਾਬ ਸਰਕਾਰ ਜਲਦ ਤੋਂ ਜਲਦ ਪੂਰਾ ਕਰੇ -ਵਸ਼ਿਸ਼ਟ

ਨਵਾਂਸ਼ਹਿਰ, 23 ਅਗਸਤ (ਜਸਬੀਰ ਸਿੰਘ ਨੂਰਪੁਰ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-08-2026
ਨਵਾਂਸ਼ਹਿਰ, 23 ਅਗਸਤ (ਜਸਬੀਰ ਸਿੰਘ ਨੂਰਪੁਰ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਵਾਇਸ ਪ੍ਰਧਾਨ ਜਗੀਰ ਸਿੰਘ, ਜ਼ਿਲ੍ਹਾ ਆਗੂ ਅਤੇ ਬਲਾਕ ਜਾਡਲਾ ਦੇ ਜਨਰਲ ਸਕੱਤਰ ਰਵਿੰਦਰ ਕੁਮਾਰ ਵਸ਼ਿਸ਼ਟ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਅਣਰਜਿਸਰਡ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦੇਣ ਲਈ ਜੋ ਸਵੈ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਸੀ ਉਸ ਦੇ ਤਹਿਤ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ, ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਤੇ ਸਮੁੱਚੀ ਜ਼ਿਲ੍ਹਾ ਕਮੇਟੀ ਦੇ ਦਿਸ਼ਾਂ-ਨਿਰਦੇਸ਼ ਅਨੁਸਾਰ ਬਲਾਕ ਜਾਡਲਾ ਦੇ ਸਮੂਹ ਮੈਂਬਰਾਂ ਦੇ ਸਵੈ ਘੋਸ਼ਣਾ ਫ਼ਾਰਮ ਭਰ ਕੇ ਪਿਛਲੇ ਦਿਨੀਂ ਐਸ.ਐਮ.ਓ. ਮੁਜ਼ੱਫਰਪੁਰ ਸਤਿੰਦਰਜੀਤ ਕੌਰ ਕੋਲ ਜਮ੍ਹਾਂ ਕਰਵਾ ਦਿੱਤੇ ਗਏ ਸੀ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਹੁਣ ਅਣਰਜਿਸਰਡ ਮੈਡੀਕਲ ਨੂੰ ਟ੍ਰੇਨਿੰਗ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ। ਅਗਰ ਹੁਣ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਸਿਰਫ ਝੂਠੇ ਲਾਰਿਆਂ ਵਿੱਚ ਰੱਖਿਆ ਤਾਂ ਸਰਕਾਰ ਇਸ ਦਾ ਅੰਜ਼ਾਮ ਭੁਗਤਣ ਲਈ ਤਿਆਰ ਰਹੇ ਕਿਉਂਕਿ ਜੇ ਟ੍ਰੇਨਿੰਗ ਦੇਣ ਦਾ ਵਾਅਦਾ ਇੱਕ ਚੁਣਾਵੀ ਸਟੰਟ ਨਿਕਲਿਆ ਤਾਂ ਉਸ ਦੇ ਖਿਲਾਫ਼ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਅਗਵਾਈ ਵਿੱਚ ਇੱਕ ਬਹੁਤ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਨਿਰਮਲ ਸਿੰਘ, ਜਰਨੈਲ ਸਿੰਘ, ਰਜਿੰਦਰ ਸਿੰਘ, ਦਰਸ਼ਨ ਸਿੰਘ, ਮੇਜ਼ਰ ਸਿੰਘ, ਨਵੀ ਅਤੇ ਬਲਾਕ ਦੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਲਪਿੰਗ ਹੈਂਡ ਸੰਸਥਾ ਬੰਗਾ ਨੇ 100 ਦੇ ਕਰੀਬ ਬੂਟੇ ਲਗਾਏ ਅਗਲੀ ਖ਼ਬਰ ਆਸਰੋਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ
Ad Position 24