23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ

ਨਵਾਂਸ਼ਹਿਰ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਤੇ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਲ ਪਲੇ, ਲੋਕਨਾਚ ਤੇ ਰੈੱਡ ਰਿਬਨ ਕੁਇੱਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਰਾਹੀਂ ਭਾਰਤ ਸਰਕਾਰ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਨਵਾਂਸ਼ਹਿਰ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਤੇ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਲ ਪਲੇ, ਲੋਕਨਾਚ ਤੇ ਰੈੱਡ ਰਿਬਨ ਕੁਇੱਜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਰਾਹੀਂ ਭਾਰਤ ਸਰਕਾਰ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਨਾਲੋਂ ਤੰਬਾਕੂ ਦੀ ਵਰਤੋਂ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਕਿਤੇ ਜ਼ਿਆਦਾ ਹੈ। ਇਸ ਮੌਕੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਉਕਤ ਪ੍ਰੋਗਰਾਮ ਰਾਹੀਂ ਦਿੱਤੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣਾ ਸਾਡੀ ਜਿੰਮੇਵਾਰੀ ਬਣਦੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ, ਵਧ ਰਹੀ ਜਨਸੰਖਿਆ ਦੇ ਬੁਰੇ ਪ੍ਰਭਾਵ, ਤੰਬਾਕੂ ਦ ੇ ਬੁਰੇ ਪ੍ਰਭਾਵ ਆਦਿ ਬਾਰੇ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਇਹਨਾਂ ਕੁਰੀਤੀਆਂ ਤੋਂ ਬਚਣ ਲਈ ਸੁਨੇਹਾ ਦਿੱਤਾ। ਜ਼ਿਲ੍ਹਾ ਪੱਧਰੀ ਰੋਲ ਪਲੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਵਿਦਿਆਰਥੀਆਂ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ। ਲੋਕ ਨਾਚ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਮੇਹਲੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀੋ ਸਕੂਲ ਕਰਨਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੈੱਡ ਰਿਬਨ ਕੁਇਜ਼ ਦੇ ਵਿੱਚ ਪਿਛਲੇ ਸਾਲ ਦੀ ਤਰ੍ਹਾਂ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਇਸ ਮੌਕੇ ਲੋਕ ਨਾਚ ਮੁਕਾਬਲੇ ਲਈ ਅੰਮ੍ਰਿਤਪਾਲ ਸਿੰਘ ਲੈਕਚਰਾਰ ਅੰਗਰੇਜ਼ੀ, ਨਵਨੀਤ ਕੌਰ ਲੈਕਚਰ ਬਾਇਓ ਤੇ ਕਵਿਤਾ ਸੱਭਰਵਾਲ ਅੰਗਰੇਜ਼ੀ ਮਿਸਟਰੈਸ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ। ਰੋਲ ਪਲੇ ਮੁਕਾਬਲੇ ਵਿੱਚ ਅਜਮੇਰ ਸਿੱਧੂ ਲੈਕਚਰਾਰ ਪੰਜਾਬੀ ਅਤੇ ਮੈਡਮ ਅਨੀਤਾ ਭਾਰਤੀ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ। ਰੈਡ ਰਿਬਨ ਕੁਇਜ਼ ਮੁਕਾਬਲੇ ਵਿੱਚ ਸੁਖਵਿੰਦਰ ਲਾਲ ਸਾਇੰਸ ਮਾਸਟਰ ਤੇ ਬਲਜਿੰਦਰ ਸਿੰਘ ਸਾਇੰਸ ਮਾਸਟਰ ਵੱਲੋਂ ਬਤੌਰ ਜੱਜ ਭੂਮਿਕਾ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ ਪ੍ਰਿੰਸੀਪਲ ਡਾਇਟ ਨੌਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਦੀ ਇੰਚਾਰਜ ਮੈਡਮ ਰਵਿਤਾ ਢਿੱਲੋਂ, ਸੰਦੀਪ ਕੁਮਾਰ, ਕਮਲਦੀਪ ਸੱਲ੍ਹਣ ਤੇ ਜਸਵੀਰ ਚੰਦ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣਾ ਯੋਗਦਾਨ ਪਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਦੁੱਲੋ ਤਾਰ ਸ਼ਾਹ ਦੇ ਦਰਬਾਰ ’­­ਤੇ ਸਾਲਾਨਾ ਮੇਲਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਕਾਂਗਰਸ ਪਾਰਟੀ ਦਾ ਵਫਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ
Ad Position 24