ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਆਲੋਵਾਲ ਵਿਖੇ ਕੈਂਪ ਲਗਾਇਆ
ਸੜੋਆ, 24 ਅਗਸਤ (ਹਰਮੇਲ ਸਹੂੰਗੜਾ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ.
ਸੜੋਆ, 24 ਅਗਸਤ (ਹਰਮੇਲ ਸਹੂੰਗੜਾ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ . ਸ ਨਗਰ ਡਾ.ਅਮਨਦੀਪ ਦੇ ਨਿਰਦੇਸ਼ਾਂ ਤਹਿਤ ਪੈਰਾ ਲੀਗਲ ਵਲੰਟੀਅਰਜ਼ ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਦੁਰਗਾਪੁਰੀਆ ਨੇ ਦੱਸਿਆ ਕਿ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਸਬੰਧੀ ਜਾਣੂੰ ਕਰਵਾਇਆ ਗਿਆ। 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਣ ’ਤੇ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਚਾਈਲਡ ਹੈਲਪ ਲਾਈਨ ਨੰਬਤ 1098 ’ਤੇ ਦਿੱਤੀ ਜਾਵੇ। ਪੈਰਾ ਲੀਗਲ ਵਲੰਟੀਅਰਜ਼ ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਦੁਰਗਾਪੁਰੀਆ ਨੇ ਲੋਕਾਂ ਨੂੰ ਜਾਗਰੂਕ ਕੀਤਾ। ਸ੍ਰੀਮਤੀ ਕਾਨਤਾ ਦੇਵੀ ਸਰਪੰਚ ਆਲੋਵਾਲ, ਬਲਜੀਤ ਕੌਰ ਪੰਚ, ਸਰੋਜ ਪੰਚ, ਜਸਵਿੰਦਰ ਕੋਰ ਪੰਚ, ਸੁਮਿਤ ਸੂਦ ਪੰਚ, ਦਰਸ਼ਨ ਸਿੰਘ ਪੰਚ, ਪਰਮਿੰਦਰ ਪੰਚ, ਮਨਜੀਤ ਸਿੰਘ ਸੂਦ ਪ੍ਰਧਾਨ, ਸ਼ਿੰਗਾਰਾ ਰਾਮ ਬੜਪੱਗਾ, ਤਸਵੀਰ ਸਿੰਘ ਸਾਬਕਾ ਪੰਚ, ਰਾਮ ਸਰੂਪ ਸਾਬਕਾ ਪੰਚ, ਜਸਵੰਤ ਸਿੰਘ ਫੌਜ਼ੀ, ਵਰਿਆਮ ਚੰਦ ਫੌਜ਼ੀ, ਹਰਬੰਸ ਲਾਲ ਫੌਜ਼ੀ, ਗਿਆਨੀ ਪੂਰਨ ਸਿੰਘ ਸੂਦ, ਪਰਮਜੀਤ ਕੌਰ, ਬਲਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।