25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਲਾਚੌਰ ਵਿਖੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

ਬਲਾਚੌਰ, 24 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਦੇ ਵਾਰਡ ਨੰ-2 ਵਿਖੇ ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮਿਲਣੀ ਕੀਤੀ, ਜਿਸ ਵਿੱਚ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਨਿਵਾਸੀਆਂ ਵੱਲੋਂ ਕਾਂਗਰਸ ਪਾਰਟੀ ਲਈ ਭਰਵਾਂ ਹੁੰਗਾਰਾ ਮਿਲਿਆ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਹੁ ਗਿਣਤੀ ਪਰਿਵਾਰਾਂ ਕ੍ਰਿਸ਼ਨਾ ਦੇਵੀ, ਰਜਨੀ, ਜੈਇਆ, ਅਜੇ, ਸੰਨੀ, ਅੱਲਾ ਰੱਖਾ, ਗੋਬਿੰਦ, ਤਾਰੀ ਵੱਖ-ਵੱਖ ਪਾਰਟੀਆਂ ਨੂੰ ਛੱਡ ਪਰਿਵਾਰਾਂ ਸਮੇਤ ਕਾਂਗਰਸ ਪਰਿਵਾਰ ਵਿੱਚ ਵਾਧਾ ਕਰਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।

Ad Position 21
No active advertisement
ਬਲਾਚੌਰ ਦੇ ਵਾਰਡ ਨੰਬਰ-2 ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਹੇਠ ਬਹੁ-ਗਿਣਤੀ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੁੰਦੇ ਹੋਏ। ਤਸਵੀਰ : ਨਰੇਸ਼ ਧੌਲ 25-08-2026
ਬਲਾਚੌਰ, 24 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਦੇ ਵਾਰਡ ਨੰ-2 ਵਿਖੇ ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮਿਲਣੀ ਕੀਤੀ, ਜਿਸ ਵਿੱਚ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਨਿਵਾਸੀਆਂ ਵੱਲੋਂ ਕਾਂਗਰਸ ਪਾਰਟੀ ਲਈ ਭਰਵਾਂ ਹੁੰਗਾਰਾ ਮਿਲਿਆ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਹੁ ਗਿਣਤੀ ਪਰਿਵਾਰਾਂ ਕ੍ਰਿਸ਼ਨਾ ਦੇਵੀ, ਰਜਨੀ, ਜੈਇਆ, ਅਜੇ, ਸੰਨੀ, ਅੱਲਾ ਰੱਖਾ, ਗੋਬਿੰਦ, ਤਾਰੀ ਵੱਖ-ਵੱਖ ਪਾਰਟੀਆਂ ਨੂੰ ਛੱਡ ਪਰਿਵਾਰਾਂ ਸਮੇਤ ਕਾਂਗਰਸ ਪਰਿਵਾਰ ਵਿੱਚ ਵਾਧਾ ਕਰਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਅਜੇ ਮੰਗੂਪੁਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਵਿਸ਼ਵਾਸ ਕਾਂਗਰਸ ਪਾਰਟੀ ਦੀ ਜਿੱਤ ‘ਤੇ ਪੱਕੀ ਮੋਹਰ ਲਗਾ ਰਿਹੈ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸਕੱਤਰ, ਚਮਨ ਲਾਲ ਭੂੰਬਲਾ ਸੀਨੀਅਰ ਆਗੂ, ਜਿੰਦਰ ਕੁਮਾਰ ਪ੍ਰਧਾਨ ਐਸ.ਸੀ ਸੈੱਲ, ਮੋਹਿੰਦਰ ਪਾਲ ਚੇਅਰਮੈਨ, ਸੋਮ ਨਾਥ ਤਕਲਾ ਮੀਤ ਪ੍ਰਧਾਨ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਪਰਮਜੀਤ ਕੌਰ ਪੰਮੀ ਮਹਿਲਾ ਪ੍ਰਧਾਨ ਸ਼ਹਿਰੀ, ਰਾਣੀ ਵਿਜੇ ਜਨਰਲ ਸਕੱਤਰ, ਮਨਦੀਪ ਕੌਰ ਮੀਨਾ ਮਹਿਲਾ ਆਗੂ, ਲਕਸ਼ਮੀ ਦੇਵੀ ਜਨਰਲ ਸਕੱਤਰ ਮਹਿਲਾ ਵਿੰਗ, ਗੀਤਾ ਦੇਵੀ ਪ੍ਰਧਾਨ, ਸੀਮਾ ਦੇਵੀ, ਹਰਮਨਜੀਤ ਸਿੰਘ, ਆਤਮਾ ਰਾਮ ਸੀਨੀਅਰ ਆਗੂ, ਨਰੇਸ਼ ਚੌਧਰੀ ਕੌਂਸਲਰ, ਦਲੇਲ ਸੈਣੀ ਸੀਨੀਅਰ ਆਗੂ, ਗੁਰਜਿੰਦਰ ਸਿੰਘ ਪੱਪੂ ਸੀਨੀਅਰ ਆਗੂ, ਪਰਮਿੰਦਰ ਮੇਨਕਾ ਪ੍ਰਧਾਨ ਬੀ.ਸੀ. ਸੈੱਲ, ਬਲਵੀਰ ਟੋਂਸਾ, ਦਿਨੇਸ਼ ਬੈਂਸ ਐਸ.ਸੀ. ਸੈੱਲ ਪ੍ਰਧਾਨ ਸ਼ਹਿਰੀ, ਦਿਨੇਸ਼ ਕੁਮਾਰ ਆਗੂ, ਮਹਿੰਦਰ ਪਾਲ ਸੈਣੀ, ਰਾਮ ਪਾਲ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵੁਸ਼ੂ ਖੇਡ ’ਚ ਖ਼ਾਲਸਾ ਸਕੂਲ ਬੰਗਾ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਪਸ਼ੂਆਂ ਦੇ ਵੱਗ ਲੈ ਕੇ ਸੜਕਾਂ ’ਤੇ ਘੁੰਮ ਰਹੇ ਲੋਕ ਦੇ ਰਹੇ ਹਾਦਸਿਆਂ ਨੂੰ ਸੱਦਾ
Ad Position 24