25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਸਟਰ ਕੇਡਰ ਯੂਨੀਅਨ ਦੇ ਆਗੂ 27 ਦੀ ਸਮੂਹਿਕ ਛੁੱਟੀ ਦਾ ਐਲਾਨ ਕਰਦੇ ਹੋਏ। ਮਾਸਟਰ ਕੇਡਰ ਯੂਨੀਅਨ 27 ਨੂੰ ਫਿਰ ਕਰੇਗੀ ਸਰਕਾਰ ਦਾ ਪਿੱਟ ਸਿਆਪਾ - ਧਾਲੀਵਾਲ

ਨਵਾਂਸ਼ਹਿਰ, 24 ਅਗਸਤ (ਜਸਬੀਰ ਸਿੰਘ ਨੂਰਪੁਰ)- ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਜੁਆਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਧਰਮਿੰਦਰ ਸਿੰਘ ਫਰੀਦਕੋਟ, ਹਰਮਿੰਦਰ ਸਿੰਘ ਉਪਲ, ਜਤਿੰਦਰ ਸਿੰਘ ਮੀਤ ਪ੍ਰਧਾਨ, ਇੰਦਰਪਾਲ ਸਿੰਘ ਗੁਰਦਾਸਪੁਰ, ਸ਼ਮਸ਼ੀਰ ਸਿੰਘ ਮੋਗਾ, ਬਲਵਿੰਦਰ ਸਿੰਘ ਫਾਜ਼ਿਲਕਾ, ਸੁਖਰਾਜ ਸਿੰਘ ਬੁੱਟਰ, ਹਰਸੇਵਕ ਸਿੰਘ ਸਾਧੂਵਾਲਾ, ਦਿਲਰਾਜਜੀਤ ਸਿੰਘ ਜੌਹਲ ਕਪੂਰਥਲਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਿਹੜੀ ਰੈਲੀ ਪਿੰਡ ਸਤੌਜ ਵਿਖੇ ਰੱਖੀ ਗਈ ਸੀ, ਵਿੱਚ ਭਰਵੀਂ ਸ਼ਮੂਲੀਅਤ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸੰਘਰਸ਼ ਦੀ ਲੜੀ ਤਹਿਤ 27 ਅਗਸਤ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਵਿੱਚੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ 9 ਤੋਂ 2 ਵਜੇ ਤੱਕ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਵਿਸਤਾਰ ਨਾਲ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਦਾ 18 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 25-08-2026
ਨਵਾਂਸ਼ਹਿਰ, 24 ਅਗਸਤ (ਜਸਬੀਰ ਸਿੰਘ ਨੂਰਪੁਰ)- ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਜੁਆਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਧਰਮਿੰਦਰ ਸਿੰਘ ਫਰੀਦਕੋਟ, ਹਰਮਿੰਦਰ ਸਿੰਘ ਉਪਲ, ਜਤਿੰਦਰ ਸਿੰਘ ਮੀਤ ਪ੍ਰਧਾਨ, ਇੰਦਰਪਾਲ ਸਿੰਘ ਗੁਰਦਾਸਪੁਰ, ਸ਼ਮਸ਼ੀਰ ਸਿੰਘ ਮੋਗਾ, ਬਲਵਿੰਦਰ ਸਿੰਘ ਫਾਜ਼ਿਲਕਾ, ਸੁਖਰਾਜ ਸਿੰਘ ਬੁੱਟਰ, ਹਰਸੇਵਕ ਸਿੰਘ ਸਾਧੂਵਾਲਾ, ਦਿਲਰਾਜਜੀਤ ਸਿੰਘ ਜੌਹਲ ਕਪੂਰਥਲਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਿਹੜੀ ਰੈਲੀ ਪਿੰਡ ਸਤੌਜ ਵਿਖੇ ਰੱਖੀ ਗਈ ਸੀ, ਵਿੱਚ ਭਰਵੀਂ ਸ਼ਮੂਲੀਅਤ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸੰਘਰਸ਼ ਦੀ ਲੜੀ ਤਹਿਤ 27 ਅਗਸਤ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸਕੂਲਾਂ ਵਿੱਚੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ 9 ਤੋਂ 2 ਵਜੇ ਤੱਕ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਵਿਸਤਾਰ ਨਾਲ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਦਾ 18 ਪ੍ਰਤੀਸ਼ਤ ਡੀ.ਏ. ‘ਤੇ ਡਾਕਾ ਮਾਰਿਆ ਜਾ ਰਿਹਾ ਹੈ ਤੇ ਡੀ.ਏ ਦੇਣ ਦੇ ਮਸਲੇ ‘ਤੇ ਮਾਨਯੋਗ ਹਾਈਕੋਰਟ ਦੇ ਆਦੇਸ਼ ਮੰਨਣ ਤੋਂ ਵੀ ਪੰਜਾਬ ਸਰਕਾਰ ਭੱਜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤਾ, ਪੁਰਾਣੀ ਪੈਨਸ਼ਨ, ਏ.ਸੀ.ਪੀ ਤੇ ਮੁਲਾਜ਼ਮਾਂ ਦੀਆਂ ਆਰਥਿਕ ਮੰਗਾਂ ‘ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ ਜਿਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸਾਂਝਾ ਮੁਲਾਜ਼ਮ ਮੰਚ ਤੇ ਸਾਂਝਾ ਮੁਲਾਜ਼ਮ ਫਰੰਟ ਦੇ ਦਿੱਤੇ ਗਏ ਐਕਸ਼ਨਾਂ ਨੂੰ ਅੱਗੇ ਤੋਰਦੇ ਹੋਏ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਭਰਵਾਂ ਇਕੱਠ ਕਰਕੇ ਆਪ ਸਰਕਾਰ ਦਾ ਪਿੱਟ ਸਿਆਪਾ ਅਤੇ ਜਲੂਸ ਕੱਢਿਆ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸਮੁੱਚੇ ਅਧਿਆਪਕ ਵਰਗ ਨੂੰ 27 ਅਗਸਤ ਦੇ ਐਕਸ਼ਨ ਨੂੰ ਕਾਮਯਾਬ ਬਣਾਉਣ ਵਾਸਤੇ ਸਮੂਹਿਕ ਛੁੱਟੀ ਲੈਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੁਦਰਤ ਦਾ ਸੁਰੱਖਿਆ ਕਵਚ ਮੱਕੜ ਜਾਲ ਝੋਨੇ ਦੀ ਫਸਲ ਲਈ ਵਰਦਾਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵੁਸ਼ੂ ਖੇਡ ’ਚ ਖ਼ਾਲਸਾ ਸਕੂਲ ਬੰਗਾ ਦੀਆਂ ਸ਼ਾਨਦਾਰ ਪ੍ਰਾਪਤੀਆਂ
Ad Position 24