ਪਿੰਡ ਮਾਲੋਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
ਔੜ/ਝਿੰਗੜਾਂ, 24 ਅਗਸਤ (ਕੁਲਦੀਪ ਸਿੰਘ ਝਿੰਗੜ) - ਬਿਸਤ ਦੁਆਬ ਨਹਿਰ ਨੇੜੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਪਿੰਡ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।
ਗ
ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਕਰਵਾਏ ਮਹੀਨਾਵਾਰ ਗੁਰਮਤਿ ਸਮਾਗਮ ਦੌਰਾਨ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨਾਲ ਭਾਈ ਦਲਵਿੰਦਰ ਸਿੰਘ ਤੇ ਹੋਰ। ਤਸਵੀਰ : ਕੁਲਦੀਪ ਸਿੰਘ ਝਿੰਗੜ
25-08-2026
ਔੜ/ਝਿੰਗੜਾਂ, 24 ਅਗਸਤ (ਕੁਲਦੀਪ ਸਿੰਘ ਝਿੰਗੜ) - ਬਿਸਤ ਦੁਆਬ ਨਹਿਰ ਨੇੜੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਪਿੰਡ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਅਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਸਜਾਏ ਧਾਰਮਿਕ ਦੀਵਾਨ ਵਿਚ ਗੁਰਮਤਿ ਵਿਦਿਆਲਾ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ। ਉਥੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਧਰਮਕੋਟ ਦੇ ਢਾਡੀ ਜਥੇ ਤੋਂ ਇਲਾਵਾ ਭਾਈ ਕੁਲਦੀਪ ਸਿੰਘ ਪੱਖੋਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਾਲਿਆਂ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿੱਚ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਸਮਾਗਮ ਵਿੱਚ ਜੁੜ ਬੈਠੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਗੁਰਮਤਿ ਵਿਦਿਆਲੇ ਦੇ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਅਤੇ ਭਾਈ ਕੁਲਦੀਪ ਸਿੰਘ ਪੱਖੋਕੇ ਦੇ ਕੀਰਤਨੀ ਜਥੇ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਰਾਜਵਿੰਦਰ ਕੌਰ ਖਾਲਸਾ, ਜੱਸਾ ਸਿੰਘ ਮਾਲੋ ਮਜਾਰਾ, ਜੱਸੀ ਮਾਲੋ ਮਜਾਰਾ, ਹਰਮਨਬੀਰ ਸਿੰਘ, ਜਸਮਨ ਸਿੰਘ, ਦਿਲਜੋਤ ਸਿੰਘ, ਦੀਪ ਸਿੰਘ, ਹੈਪੀ ਸਿੰਘ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਰਿੰਕੂ ਸਿੰਘ, ਸਰਬਜੋਤ ਸਿੰਘ, ਏਕਮਜੋਤ ਸਿੰਘ, ਗੁਦਾਵਰ ਸਿੰਘ, ਜਸਕਰਨ ਸਿੰਘ, ਕਾਕਾ ਗੜ੍ਹੀ, ਅਰਮਾਨ ਸਿੰਘ, ਮਨਵੀਰ ਸਿੰਘ ਆਦਿ ਤੋਂ ਇਲਾਵਾ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।