25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਵੱਦੀ ਟਕਸਾਲ ਲੁਧਿਆਣਾ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਪਿੰਡ ਜਮੀਤਗੜ੍ਹ ਭੱਲਾ ਵਿਖੇ ਸ਼ਰਧਾ ਨਾਲ ਮਨਾਈ

ਕਾਠਗੜ੍ਹ, 24 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਜਵੱਦੀ ਟਕਸਾਲ ਲੁਧਿਆਣਾ ਦੇ ਮੋਢੀ ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਉਹਨਾਂ ਦੇ ਜੱਦੀ ਪਿੰਡ ਜਮੀਤਗੜ੍ਹ ਭੱਲਾ (ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਪਰਿਵਾਰਕ ਮੈਂਬਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਗੁਰਦੁਆਰਾ ਸਿੰਘ ਸਭਾ ਜਮੀਤਗੜ੍ਹ ਭੱਲਾ ਵਿਖੇ ਕਰਵਾਏ ਗਏ ਇਸ ਯਾਦਗਾਰੀ ਸਮਾਗਮ ਦੌਰਾਨ ਸੰਤ ਬਾਬਾ ਸੁੱਚਾ ਸਿੰਘ ਦੇ ਵੱਡੇ ਭਰਾ ਸਰਦਾਰ ਜੋਗਾ ਸਿੰਘ ਤੇ ਛੋਟੇ ਭਰਾ ਸੰਤ ਕਰਨੈਲ ਸਿੰਘ ਦੇ ਪਰਿਵਾਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਪਵਿੱਤਰ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਮੌਕੇ ਕਰਵਾਏ ਸਮਾਗਮ ਦੇ ਵੱਖ-ਵੱਖ ਦ੍ਰਿਸ਼। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 25-08-2026
ਕਾਠਗੜ੍ਹ, 24 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਜਵੱਦੀ ਟਕਸਾਲ ਲੁਧਿਆਣਾ ਦੇ ਮੋਢੀ ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਉਹਨਾਂ ਦੇ ਜੱਦੀ ਪਿੰਡ ਜਮੀਤਗੜ੍ਹ ਭੱਲਾ (ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਪਰਿਵਾਰਕ ਮੈਂਬਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਗੁਰਦੁਆਰਾ ਸਿੰਘ ਸਭਾ ਜਮੀਤਗੜ੍ਹ ਭੱਲਾ ਵਿਖੇ ਕਰਵਾਏ ਗਏ ਇਸ ਯਾਦਗਾਰੀ ਸਮਾਗਮ ਦੌਰਾਨ ਸੰਤ ਬਾਬਾ ਸੁੱਚਾ ਸਿੰਘ ਦੇ ਵੱਡੇ ਭਰਾ ਸਰਦਾਰ ਜੋਗਾ ਸਿੰਘ ਤੇ ਛੋਟੇ ਭਰਾ ਸੰਤ ਕਰਨੈਲ ਸਿੰਘ ਦੇ ਪਰਿਵਾਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਹ ਪਵਿੱਤਰ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਹਜ਼ੂਰੀ ਰਾਗੀ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਜਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਤਾਂ ਦੀ ਮਹਾਨ ਜੀਵਨੀ ’ਤੇ ਚਾਨਣਾ ਪਾਇਆ ਜਦਕਿ ਪਿੰਡ ਦੇ ਛੋਟੇ ਬੱਚਿਆਂ ਦੇ ਰਾਗੀ ਜਥੇ ਨੇ ਵੀ ਗੁਰਬਾਣੀ ਦਾ ਕੀਰਤਨ ਕਰਕੇ ਆਪਣੀ ਹਾਜ਼ਰੀ ਭਰੀ। ਜਵੱਦੀ ਟਕਸਾਲ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਨੇ ਨੌਜਵਾਨਾਂ ਨੂੰ ਗੁਰਮਤਿ ਤੇ ਤੰਤੀ ਸਾਜ਼ਾਂ ਵਿੱਚ ਪੁਰਾਤਨ ਰਵਾਇਤੀ ਰਾਗਾਂ ਰਾਹੀਂ ਗੁਰਬਾਣੀ ਦਾ ਕੀਰਤਨ ਸਿਖਾਉਣ ਲਈ ਜਵੱਦੀ ਟਕਸਾਲ ਦੀ ਸ਼ੁਰੂਆਤ ਕੀਤੀ ਸੀ, ਜਿਸ ਮਹਾਨ ਸੰਸਥਾ ਨੇ ਦੇਸ਼-ਵਿਦੇਸ਼ ਵਿੱਚ ਸਿੱਖੀ ਦੇ ਪ੍ਰਚਾਰ ਲਈ ਉੱਘੇ ਕੀਰਤਨੀਏ, ਕਥਾਵਾਚਕ ਤੇ ਸਿੱਖ ਪ੍ਰਚਾਰਕ ਤਿਆਰ ਕੀਤੇ ਹਨ ਜੋ ਸੰਸਾਰ ਭਰ ਵਿੱਚ ਟਕਸਾਲ ਦਾ ਨਾਮ ਰੌਸ਼ਨ ਕਰ ਰਹੇ ਹਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਸਤਨਾਮ ਸਿੰਘ ਤੇ ਸਰਦਾਰ ਹਰਨੇਕ ਸਿੰਘ ਫੌਜੀ ਵੱਲੋਂ ਸੰਤ ਬਾਬਾ ਸੁੱਚਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਤ ਬਾਬਾ ਸੁੱਚਾ ਸਿੰਘ ਦੀ ਇੱਕ ਵੱਡੀ ਤਸਵੀਰ ਗੁਰਦੁਆਰਾ ਸਾਹਿਬ ਦੇ ਬਰਾਂਡੇ ਵਿੱਚ ਸ਼ਾਨੋ-ਸ਼ੌਕਤ ਨਾਲ ਸੁਸ਼ੋਭਤ ਕੀਤੀ ਗਈ ਤੇ ਆਈਆਂ ਹੋਈਆਂ ਸਮੂਹ ਸੰਗਤਾਂ ਲਈ ਚਾਹ ਤੇ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਡਾਕਟਰ ਬਲਦੇਵ ਸਿੰਘ ਪਨੇਸਰ, ਜਸਵਿੰਦਰ ਸਿੰਘ ਜੱਸਾ, ਕੁਲਵੰਤ ਸਿੰਘ, ਕੁਲਦੀਪ ਸਿੰਘ, ਰਘਵੀਰ ਸਿੰਘ ਸੈਕਟਰੀ, ਬਲਜੀਤ ਸਿੰਘ, ਕੁਲਵੰਤ ਸਿੰਘ ਰਾਜੂ, ਪ੍ਰਤਾਪ ਸਿੰਘ ਉੱਪਲ, ਸੂਬੇਦਾਰ ਦਰਸ਼ਨ ਸਿੰਘ, ਬਾਬਾ ਮੋਹਨ ਸਿੰਘ, ਚਤਰ ਸਿੰਘ ਸੈਕਟਰੀ, ਭਾਈ ਬੁੱਧ ਸਿੰਘ ਭੱਲਾ ਬੇਟ, ਅਵਤਾਰ ਸਿੰਘ ਸੋਢੀ, ਸੀਤਲ ਸਿੰਘ, ਜਸਵੀਰ ਸਿੰਘ ਰਾਉ, ਚੰਨਣ ਸਿੰਘ, ਗੁਰਵਿੰਦਰ ਸਿੰਘ, ਜੁਝਾਰ ਸਿੰਘ, ਦਲਵੀਰ ਸਿੰਘ, ਪੰਚ ਸੁੱਖਵਿੰਦਰ ਸਿੰਘ, ਦਲਜੀਤ ਸਿੰਘ ਫੌਜੀ, ਮਨਜਿੰਦਰ ਸਿੰਘ ਬੱਲਾ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਭਿੰਡਰ, ਸਾਬਕਾ ਸਰਪੰਚ ਅਮਰਚੰਦ ਭੱਲਾ ਬੇਟ, ਕਮਲ ਭਿੰਡਰ, ਤਰਸੇਮ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ ਇਟਲੀ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਪੀ ਸਕਿੰਨ ਰੋਗ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ- ਵਾਸਦੇਵ ਬਾਠ ਅਗਲੀ ਖ਼ਬਰ ਨੌਜਵਾਨ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ
Ad Position 24