25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਲੋਹਟ ਵਿਖੇ ਉਤਸ਼ਾਹ ਪੂਰਵਕ ਮਨਾਇਆ ਤੀਆਂ ਦਾ ਤਿਉਹਾਰ

ਬਲਾਚੌਰ, 24 ਅਗਸਤ (ਨਰੇਸ਼ ਧੌਲ)- ਪਿੰਡ ਲੋਹਟ ਵਿਖੇ ਤੀਆਂ ਦਾ ਤਿਉਹਾਰ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 25-08-2026
ਬਲਾਚੌਰ, 24 ਅਗਸਤ (ਨਰੇਸ਼ ਧੌਲ)- ਪਿੰਡ ਲੋਹਟ ਵਿਖੇ ਤੀਆਂ ਦਾ ਤਿਉਹਾਰ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਔਰਤਾਂ ਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਰਸਮਾਂ ਅਤੇ ਲੋਕ ਗੀਤਾਂ ਰਾਹੀਂ ਤੀਆਂ ਦੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ। ਸਮਾਗਮ ਵਿੱਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮੂਹ ਪਿੰਡ ਵਾਸੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਪੰਜਾਬੀ ਵਿਰਸੇ ਤੇ ਸਾਡੀਆਂ ਰਵਾਇਤੀ ਕਦਰਾਂ - ਕੀਮਤਾਂ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸਰਪੰਚ ਨਰਿੰਦਰਜੀਤ ਕੌਰ ਸੂਰੀ, ਜਗਤਾਰ ਸਿੰਘ ਪੰਚ, ਗੁਰਮੁੱਖ ਸਿੰਘ ਪੰਚ, ਜੀਤਾ ਲੋਹਟ, ਸਤਵਿੰਦਰ ਕੌਰ ਪੰਚ, ਸਮੂਹ ਪੰਚਾਇਤ ਮੈਂਬਰ, ਡਾ. ਭੁਪਿੰਦਰਜੀਤ ਸਿੰਘ ਸੂਰੀ, ਡਾ. ਅਮਨਦੀਪ ਕੌਰ ਸੂਰੀ, ਮਸ਼ਹੂਰ ਪੰਜਾਬੀ ਫਿਲਮ ਅਦਾਕਾਰ ਸਿਮਰਨ ਸਹਿਜਪਾਲ, ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ਵਿਖੇ 30, 31 ਅਗਸਤ ਤੇ 1 ਸਤੰਬਰ ਨੂੰ ਹੋਣਗੇ ਸ਼ਹੀਦੀ ਸਮਾਗਮ-ਥਾਂਦੀ ਅਗਲੀ ਖ਼ਬਰ ਲੰਪੀ ਸਕਿੰਨ ਰੋਗ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ- ਵਾਸਦੇਵ ਬਾਠ
Ad Position 24