25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੌਲਤਪੁਰ ਵਿਖੇ 30, 31 ਅਗਸਤ ਤੇ 1 ਸਤੰਬਰ ਨੂੰ ਹੋਣਗੇ ਸ਼ਹੀਦੀ ਸਮਾਗਮ-ਥਾਂਦੀ

ਜਾਡਲਾ, 24 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਬੱਬਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30, 31 ਅਗਸਤ ਅਤੇ 1 ਸਤੰਬਰ ਨੂੰ ਕਰਵਾਏ ਜਾ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ। ਸ਼ਹੀਦ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਟਰੱਸਟ ਵੱਲੋਂ ਸਮਾਗਮਾਂ ਨੂੰ ਲੈ ਕੇ ਪਿੰਡ ਦੇ ਮੋਹਤਬਰਾਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-08-2026
ਜਾਡਲਾ, 24 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਬੱਬਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30, 31 ਅਗਸਤ ਅਤੇ 1 ਸਤੰਬਰ ਨੂੰ ਕਰਵਾਏ ਜਾ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ। ਸ਼ਹੀਦ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਟਰੱਸਟ ਵੱਲੋਂ ਸਮਾਗਮਾਂ ਨੂੰ ਲੈ ਕੇ ਪਿੰਡ ਦੇ ਮੋਹਤਬਰਾਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਸ਼ਹੀਦ ਬੱਬਰ ਕਰਮ ਸਿੰਘ, ਉਨ੍ਹਾਂ ਦੇ ਸਾਥੀਆਂ ਅਤੇ ਬੱਬਰ ਲਹਿਰ ਦੇ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਤਿਕਾਰ ਸਹਿਤ ਯਾਦ ਕਰਦਿਆਂ ਸਮਾਗਮਾਂ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇੱਕ ਰਸਮੀ ਸਮਾਗਮ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਬੱਬਰ ਲਹਿਰ ਦੇ ਇਤਿਹਾਸ, ਸ਼ਹੀਦਾਂ ਦੀ ਸੋਚ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨਾਲ ਜੋੜਨ ਦਾ ਮਹੱਤਵਪੂਰਨ ਮੌਕਾ ਹਨ। ਉਨ੍ਹਾਂ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਇਨ੍ਹਾਂ ਇਤਿਹਾਸਕ ਸਮਾਗਮਾਂ ਦੀ ਰੌਣਕ ਵਧਾਉਣ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ, ਪਰਮਜੀਤ ਸਿੰਘ ਥਾਂਦੀ, ਬੱਬਰ ਬਰਿਆਮ ਸਿੰਘ ਦੇ ਪੋਤਰੇ ਗੁਰਮੀਤ ਸਿੰਘ ਬਿੱਟੂ, ਸਾਬਕਾ ਸਰਪੰਚ ਬਹਾਦਰ ਸਿੰਘ ਥਾਂਦੀ, ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਠੇਕੇਦਾਰ ਗੁਰਜਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ ਕਾਲਾ, ਗੁਰਲਾਲ ਸਿੰਘ ਥਾਂਦੀ, ਜਸਵੀਰ ਸਿੰਘ ਖਾਲਸਾ, ਜਸਕਰਨ ਸਿੰਘ ਥਾਂਦੀ, ਬਲਵਿੰਦਰ ਸਿੰਘ ਬੱਬਲੂ, ਮਨਜੀਤ ਸਿੰਘ ਹੈਪੀ, ਰਣਜੀਤ ਸਿੰਘ ਮਾਨ ਅਤੇ ਠੇਕੇਦਾਰ ਦੇਸ ਰਾਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਣੀ ਵੈੱਲਫੇਅਰ ਬੋਰਡ ਦੇ ਵੱਖ-ਵੱਖ ਚੇਅਰਮੈਨਾਂ ਵਲੋਂ ਪੰਜਾਬ ਚੇਅਰਮੈਨ ਰਾਮ ਕੁਮਾਰ ਮੁਕੇਰੀ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਪਿੰਡ ਲੋਹਟ ਵਿਖੇ ਉਤਸ਼ਾਹ ਪੂਰਵਕ ਮਨਾਇਆ ਤੀਆਂ ਦਾ ਤਿਉਹਾਰ
Ad Position 24