25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੈਣੀ ਵੈੱਲਫੇਅਰ ਬੋਰਡ ਦੇ ਵੱਖ-ਵੱਖ ਚੇਅਰਮੈਨਾਂ ਵਲੋਂ ਪੰਜਾਬ ਚੇਅਰਮੈਨ ਰਾਮ ਕੁਮਾਰ ਮੁਕੇਰੀ ਨਾਲ ਵਿਸ਼ੇਸ਼ ਮੁਲਾਕਾਤ

ਬਲਾਚੌਰ, 24 ਅਗਸਤ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਨਾਲ ਸਬੰਧਤ ਪੰਜਾਬ ਸੈਣੀ ਵੈੱਲਫੇਅਰ ਬੋਰਡ ਦੇ ਵੱਖ-ਵੱਖ ਚੇਅਰਮੈਨਾਂ ਵੱਲੋਂ ਰਾਮ ਕੁਮਾਰ ਮੁਕੇਰੀ ਚੇਅਰਮੈਨ ਪੰਜਾਬ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਚੇਅਰਮੈਨ ਸੰਤੋਖ ਸਿੰਘ ਸ਼ਿਵਾਲਿਕ , ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਚੇਅਰਮੈਨ ਕੁਲਦੀਪ ਸਿੰਘ ਉੜਾਪੜ ਤੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਸੈਣੀ ਸਮਾਜ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਭਲਾਈ ਕਾਰਜਾਂ ਅਤੇ ਸਮਾਜ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਬਲਾਚੌਰ, 24 ਅਗਸਤ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਨਾਲ ਸਬੰਧਤ ਪੰਜਾਬ ਸੈਣੀ ਵੈੱਲਫੇਅਰ ਬੋਰਡ ਦੇ ਵੱਖ-ਵੱਖ ਚੇਅਰਮੈਨਾਂ ਵੱਲੋਂ ਰਾਮ ਕੁਮਾਰ ਮੁਕੇਰੀ ਚੇਅਰਮੈਨ ਪੰਜਾਬ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਚੇਅਰਮੈਨ ਸੰਤੋਖ ਸਿੰਘ ਸ਼ਿਵਾਲਿਕ , ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਚੇਅਰਮੈਨ ਕੁਲਦੀਪ ਸਿੰਘ ਉੜਾਪੜ ਤੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਸੈਣੀ ਸਮਾਜ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਭਲਾਈ ਕਾਰਜਾਂ ਅਤੇ ਸਮਾਜ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਮ ਕੁਮਾਰ ਮੁਕੇਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਸੈਣੀ ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਬੋਰਡ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਚੇਅਰਮੈਨਾਂ ਨਾਲ ਤਾਲਮੇਲ ਕਰਕੇ ਸੈਣੀ ਸਮਾਜ ਦੀ ਬਿਹਤਰੀ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ। ਮੁਲਾਕਾਤ ਦੌਰਾਨ ਸਾਰੇ ਆਗੂਆਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਦੌਲਤਪੁਰ ਵਿਖੇ 30, 31 ਅਗਸਤ ਤੇ 1 ਸਤੰਬਰ ਨੂੰ ਹੋਣਗੇ ਸ਼ਹੀਦੀ ਸਮਾਗਮ-ਥਾਂਦੀ
Ad Position 24