ਮੈਡੀਕਲ ਪ੍ਰੈਕਟੀਸ਼ਨਰ ਨੂੰ ਟ੍ਰੇਨਿੰਗ ਦੇਣ ਲਈ ਸਰਕਾਰ ਜਲਦੀ ਨੋਟੀਫਿਕੇਸ਼ਨ ਜਾਰੀ ਕਰੇ -ਕਟਾਰੀਆ
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਗੁਜਰਪੁਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਅਤੇ ਸੂਬਾ ਮੀਤ ਪ੍ਰਧਾਨ ਬਲਵੀਰ ਗਰਚਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਗੁਜਰਪੁਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਅਤੇ ਸੂਬਾ ਮੀਤ ਪ੍ਰਧਾਨ ਬਲਵੀਰ ਗਰਚਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ‘ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਬਲਵੀਰ ਗਰਚਾ ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਅਣਰਜਿਸਰਡ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦੇਣ ਲਈ ਜੋ ਸਵੈ ਘੋਸ਼ਣਾ ਫ਼ਾਰਮ ਭਰ ਕੇ ਜਮਾਂ ਕਰਵਾਉਣ ਲਈ ਪੱਤਰ ਜਾਰੀ ਕੀਤਾ ਗਿਆ ਸੀ ਉਸ ਦੇ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਬਲਾਕਾਂ ਦੇ ਮੈਂਬਰਾਂ ਦੇ ਸਵੈ ਘੋਸ਼ਣਾ ਫ਼ਾਰਮ ਭਰ ਕੇ ਆਪਣੇ-ਆਪਣੇ ਖੇਤਰ ਨਾਲ ਸਬੰਧਤ ਐਸ.ਐਮ.ਓ ਕੋਲ਼ ਜਮਾ ਕਰ ਵਾ ਦਿੱਤੇ ਗਏ ਹਨ। ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰ ਨੂੰ ਟ੍ਰੇਨਿੰਗ ਦੇਣ ਲਈ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸ ਗੱਲ ਲਈ ਮੈਡੀਕਲ ਪ੍ਰੈਕਟੀਸ਼ਨਰ ਦੇ ਮਨਾਂ ਅੰਦਰ ਭਰਮ ਦੀ ਸਥਿਤੀ ਪੈਦਾ ਹੋ ਰਹੀ ਹੈ ਕਿ ਸਰਕਾਰ ਸੱਚਮੁੱਚ ਮੈਡੀਕਲ ਪ੍ਰੈਕਟੀਸ਼ਨਰ ਦੇ ਮਸਲੇ ਨੂੰ ਹੱਲ ਕਰਨ ਲਈ ਗੰਭੀਰ ਹੈ ਜਾਂ ਫਿਰ ਇਹ ਇੱਕ ਚੋਣ ਸਟੰਟ ਬਣ ਕੇ ਨਾ ਰਹਿ ਜਾਵੇ। ਅਗਰ ਐਸਾ ਹੁੰਦਾ ਹੈ ਤਾਂ ਫਿਰ ਮੈਡੀਕਲ ਪ੍ਰੈਕਟੀਸ਼ਨਰ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਇੱਕ ਬਹੁਤ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ। ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਸਿੰਘ ਲੱਕੀ ਅਤੇ ਜ਼ਿਲ੍ਹਾ ਕੈਸ਼ੀਅਰ ਕਸ਼ਮੀਰ ਸਿੰਘ ਬਛੌੜੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸਮੂਹ ਮੈਂਬਰਾਂ ਨੂੰ ਆਪਣੀ ਏਕਤਾ ਅਤੇ ਮਜ਼ਬੂਤੀ ਬਣਾਈ ਰੱਖਣ ਲਈ ਹਿਦਾਇਤ ਕੀਤੀ ਤਾਂ ਆਉਣ ਵਾਲੀ ਹਰ ਮੁਸ਼ਕਲ ਦਾ ਸਾਹਮਣਾ ਕੀਤਾ ਜਾ ਸਕੇ। ਇਸ ਸਮੇਂ ਜ਼ਿਲ੍ਹਾ ਵਾਇਸ ਚੇਅਰਮੈਨ ਅਨੂੰਪਿੰਦਰ ਸਿੰਘ ਸੂੰਢ, ਬਲਾਕ ਬਹਿਰਾਮ ਦੇ ਪ੍ਰਧਾਨ ਜਤਿੰਦਰ ਸਹਿਗਲ, ਬਲਾਕ ਸੜੋਆ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਜ਼ਿਲ੍ਹਾ ਆਰਗੇਨਾਈਜ਼ਿਰ ਸੁਰਿੰਦਰ ਮਹਾਲੋਂ, ਏ.ਬੀ ਅਰੌੜਾ, ਰਵਿੰਦਰ ਕੁਮਾਰ ਵਸ਼ਿਸ਼ਟ, ਸੁਧੀਰ ਬੰ ਗਾ, ਗੁਰਨਾਮ ਸਿੰਘ ਅਤੇ ਸਮੂਹ ਬਲਾਕਾਂ ਦੇ ਜ਼ਿਲ੍ਹਾ ਆਗੂ ਹਾਜ਼ਰ ਸਨ।