26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰੋਬੀ ਕੰਗ ਨੇ ਮੰਗੂਵਾਲ ਦੀ ਸਮਾਰਟ ਗਰਾਊਂਡ ਦਾ ਕੀਤਾ ਉਦਘਾਟਨ

ਬੰਗਾ, 25 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਗੂਵਾਲ ਦੀ ਸਮਾਰਟ ਗਰਾਊਂਡ ਦਾ ਉਦਘਾਟਨ ਕੀਤਾ। ਇਸ ਸਮੇਂ ਰੋਬੀ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-08-2026
ਬੰਗਾ, 25 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਗੂਵਾਲ ਦੀ ਸਮਾਰਟ ਗਰਾਊਂਡ ਦਾ ਉਦਘਾਟਨ ਕੀਤਾ। ਇਸ ਸਮੇਂ ਰੋਬੀ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਪਾਉਂਣ ਲਈ ਖੇਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮੰਗੂਵਾਲ ਦੇ ਖਿਡਾਰੀਆਂ ਲਈ ਸਮਾਰਟ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ। ਤਾਂ ਜੋ ਨੌਜਵਾਨ ਪੀੜੀ ਨਸ਼ਿਆਂ ਨੂੰ ਤਿਆਗ ਕੇ ਖੇਡ ਮੈਦਾਨਾਂ ਵਿੱਚ ਕਸਰਤ ਕਰਨ, ਆਪਣਾ ਜੀਵਨ ਪੱਧਰ ਉੱਚਾ ਕਰਨ। ਇਸ ਮੌਕੇ ਉਹਨਾਂ ਦੇ ਨਾਲ ਦਲਜੀਤ ਸਿੰਘ ਸਰਪੰਚ ਰਸੂਲਪੁਰ, ਲੱਡੂ ਮਹਾਲੋਂ, ਭੁਪਿੰਦਰ ਜਾਡਲਾ, ਜਸਵੀਰ ਟਾਂਕ, ਬੀ.ਡੀ.ਪੀ.ਓ਼ ਮੈਡਮ ਹਾਜ਼ਰ ਸਨ। ਇਸ ਮੌਕੇ ਅਜੀਤ ਰਾਮ ਸਾਬਕਾ ਸਰਪੰਚ, ਜਸਵੀਰ ਕੌਰ ਸਰਪੰਚ, ਜਸਵੀਰ ਸਿੰਘ ਨੰਬਰਦਾਰ, ਸ਼ਰਨਜੀਤ ਸਿੰਘ ਬੇਦੀ, ਅਜੀਤ ਸਿੰਘ ਸਾਬਕਾ ਫੌਜੀ, ਠੇਕੇਦਾਰ ਦਵਿੰਦਰ ਸਿੰਘ, ਅਮਰੀਕ ਸਿੰਘ ਪੰਚ, ਜਸਪ੍ਰੀਤ ਸਿੰਘ ਨੰਬਰਦਾਰ, ਰਾਮ ਪਾਲ, ਨਰਿੰਦਰਜੀਤ ਕੌਰ ਖਟਕੜ ਸਾਬਕਾ ਸਰਪੰਚ, ਨਰਿੰਦਰ ਕੌਰ ਸਾਬਕਾ ਪੰਚ, ਪਰੇਮ ਲਤਾ, ਬਚਿੱਤਰ ਰਾਮ, ਪਿਆਰਾ ਰਾਮ, ਪਰਮਜੀਤ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਘੌਰਾ ਵਿਖੇ ਐਨ.ਆਰ.ਆਈ ਵੀਰਾਂ ਵੱਲੋਂ ਗੁਰਬਾਣੀ ਸੰਥਿਆ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਹਾਂਪੰਜਾਬ ਬੰਦ ’ਚ 27 ਨੂੰ ਜ਼ਿਲ੍ਹੇ ਦੇ ਕਾਨੂੰਗੋ ਪਟਵਾਰੀ ਹੋਣਗੇ ਸ਼ਾਮਲ -ਜਾਡਲੀ
Ad Position 24