26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹੇ ਦੇ 10 ਖੇਡ ਮੈਦਾਨ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਕੰਗ ਵੱਲੋਂ ਲੋਕ ਅਰਪਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਪ੍ਰੇਰਿਤ

ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਨਵੇਂ ਖੇਡ ਮੈਦਾਨ ਲੋਕ ਅਰਪਿਤ ਕੀਤੇ ਗਏ। ਵਿਧਾਇਕ ਬੰਗਾ ਡਾ.

Ad Position 21
No active advertisement
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਖੇਡ ਮੈਦਾਨ ਲੋਕ ਅਰਪਿਤ ਕਰਨ ਸਮੇਂ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਹਲਕਾ ਇੰਚਾਰਜ। 26-08-2026
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਨਵੇਂ ਖੇਡ ਮੈਦਾਨ ਲੋਕ ਅਰਪਿਤ ਕੀਤੇ ਗਏ। ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਅਤੇ ਜਸਪ੍ਰੀਤ ਸਿੰਘ ਰੋਬੀ ਹਲਕਾ ਇੰਚਾਰਜ, ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਪਿੰਡਾਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਬਲਾਕ ਬੰਗਾ ਦੇ 4 ਪਿੰਡਾਂ ਘੁੰਮਾਣ, ਖੋਥੜਾ, ਰਾਏਪੁਰ ਡੱਬਾ, ਸਕੋਹਪੁਰ ਅਤੇ ਨਵਾਂਸ਼ਹਿਰ ਬਲਾਕ ਦੇ ਚਾਰ ਪਿੰਡਾਂ ਬਜੀਦਪੁਰ, ਬੈਂਸ, ਭਾਰਟਾ ਖੁਰਦ, ਮੰਗੂਵਾਲ ਅਤੇ ਸੜੋਆ ਦੇ ਪਿੰਡ ਬਛੋੜੀ ਅਤੇ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਖੇਡ ਮੈਦਾਨ ਲੋਕ ਅਰਪਿਤ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ, ਕਬੱਡੀ ਅਤੇ ਐਥਲੈਟਿਕਸ ਵਰਗੀਆਂ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ ਜਲਦੀ ਹੀ ਹੋਰ ਪਿੰਡਾਂ ਵਿੱਚ ਵੀ ਅਜਿਹੇ ਮਾਡਲ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸੂਬੇ ਅੰਦਰ ਉਸਾਰੇ ਜਾ ਰਹੇ 3100 ਖੇਡ ਸਟੇਡੀਅਮ ਨੌਜਵਾਨਾਂ, ਖਿਡਾਰੀ ਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਲਈ ਖੇਡਾਂ ਵਿੱਚ ਰੁਚੀ ਵਧਾਉਣਗੇ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀਆਂ ਵਿੱਚ 27 ਦੀ ਮਹਾਂ ਹੜਤਾਲ ਲਈ ਭਾਰੀ ਉਤਸ਼ਾਹ -ਭੰਨੂ, ਬੱਲੀ ਅਗਲੀ ਖ਼ਬਰ ਬਘੌਰਾ ਵਿਖੇ ਐਨ.ਆਰ.ਆਈ ਵੀਰਾਂ ਵੱਲੋਂ ਗੁਰਬਾਣੀ ਸੰਥਿਆ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
Ad Position 24