27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਕਮੇਟੀ ਦੇ ਆਗੂ। ਬਾਬਾ ਬੰਤਾ ਰਾਮ ਘੇੜਾ ਦੇ ਜਨਮ ਦਿਨ ਸਮਾਗਮ 28 ਨੂੰ

ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ ਅਤੇ ਚਰਨਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਸਾਹਿਬ ਦੇ ਖੋਜਕਰਤਾ ਬਾਬਾ ਬੰਤਾ ਰਾਮ ਘੋੜਾ ਦੇ ਜਨਮ ਦਿਨ ਮਨਾਉਂਣ ਸਬੰਧੀ ਸਲਾਨਾ ਸਮਾਗਮ ਸ਼੍ਰੀ ਗੁਰੂ ਰਵਿਦਾਸ ਸ਼੍ਰੀ ਚਰਨਚੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 28 ਅਗਸਤ ਨੂੰ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਜਰ ਰਾਮ ਮਾਨ, ਪ੍ਰਧਾਨ ਸੰਤ ਸੁਰਿੰਦਰ ਦਾਸ, ਹੈੱਡ ਕੈਸ਼ੀਅਰ ਸੰਤ ਕਰਮ ਚੰਦ, ਸਹਾਇਕ ਕੈਸ਼ੀਅਰ ਤੇ ਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਪੋਤਰੇ ਮਨਜੀਤ ਮੁੱਗੋਵਾਲ, ਗੁਰੂ ਘਰ ‘ਚ ਸਵਾਗਤੀ ਕਮੇਟੀ ਦੇ ਮੁਖੀ ਜਗਦੀਸ਼ ਕੁਮਾਰ ਅਤੇ ਦਿਆਲ ਚੰਦ ਬੰਗਾ ਨੇ ਦੱਸਿਆ ਕਿ ਆਲ ਇੰਡਿਆ ਆਦਿ ਧਰਮ ਮਿਸ਼ਨ ਦੇ ਕੇਂਦਰੀ ਚੇਅਰਮੈਨ ਤੇ ਬਾਬਾ ਬੰਤਾ ਰਾਮ ਘੇੜਾ ਦੀ ਸਪੁੱਤਰੀ ਬੀਬੀ ਕਮਲੇਸ਼ ਕੌਰ ਘੇੜਾ ਅਤੇ ਰਾਸ਼ਟਰੀ ਪ੍ਰਧਾਨ ਐਲ.

Ad Position 21
No active advertisement
ਅਜੀਤ ਡੈਸਕ 27-08-2026
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ ਅਤੇ ਚਰਨਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਸਾਹਿਬ ਦੇ ਖੋਜਕਰਤਾ ਬਾਬਾ ਬੰਤਾ ਰਾਮ ਘੋੜਾ ਦੇ ਜਨਮ ਦਿਨ ਮਨਾਉਂਣ ਸਬੰਧੀ ਸਲਾਨਾ ਸਮਾਗਮ ਸ਼੍ਰੀ ਗੁਰੂ ਰਵਿਦਾਸ ਸ਼੍ਰੀ ਚਰਨਚੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 28 ਅਗਸਤ ਨੂੰ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਜਰ ਰਾਮ ਮਾਨ, ਪ੍ਰਧਾਨ ਸੰਤ ਸੁਰਿੰਦਰ ਦਾਸ, ਹੈੱਡ ਕੈਸ਼ੀਅਰ ਸੰਤ ਕਰਮ ਚੰਦ, ਸਹਾਇਕ ਕੈਸ਼ੀਅਰ ਤੇ ਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਪੋਤਰੇ ਮਨਜੀਤ ਮੁੱਗੋਵਾਲ, ਗੁਰੂ ਘਰ ‘ਚ ਸਵਾਗਤੀ ਕਮੇਟੀ ਦੇ ਮੁਖੀ ਜਗਦੀਸ਼ ਕੁਮਾਰ ਅਤੇ ਦਿਆਲ ਚੰਦ ਬੰਗਾ ਨੇ ਦੱਸਿਆ ਕਿ ਆਲ ਇੰਡਿਆ ਆਦਿ ਧਰਮ ਮਿਸ਼ਨ ਦੇ ਕੇਂਦਰੀ ਚੇਅਰਮੈਨ ਤੇ ਬਾਬਾ ਬੰਤਾ ਰਾਮ ਘੇੜਾ ਦੀ ਸਪੁੱਤਰੀ ਬੀਬੀ ਕਮਲੇਸ਼ ਕੌਰ ਘੇੜਾ ਅਤੇ ਰਾਸ਼ਟਰੀ ਪ੍ਰਧਾਨ ਐਲ.ਆਰ.ਵਿਰਦੀ ਦੀ ਅਗਵਾਈ ‘ਚ ਕਰਵਾਏ ਜਾ ਰਹੇ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਆਖਿਆ ਕਿ ਬਾਬਾ ਬੰਤਾ ਰਾਮ ਘੇੜਾ ਨੇ ਜਿੱਥੇ ਭਾਰਤੀ ਰੇਲਵੇ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਉੱਥੇ ਉਨ੍ਹਾਂ ਪੂਰੇ ਭਾਰਤ ਅੰਦਰ ਗੁਰੂ ਰਵਿਦਾਸ ਜੀ ਨਾਲ ਸਬੰਧਤ ਉਨ੍ਹਾਂ ਅਸਥਾਨਾਂ ਦੀ ਵੀ ਖੋਜ ਕੀਤੀ, ਜਿੱਥੇ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਦੇ ਕੀਮਤੀ ਪਲ ਬਿਤਾਉਂਦਿਆ ਅਣਗਿਣਤ ਸੰਗਤਾਂ ਨੂੰ ਗੁਰੂ ਮਹਿੰਮਾ ਨਾਲ ਜੋੜਿਆ। ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਾਜਰ ਰਾਮ ਮਾਨ ਤੇ ਪ੍ਰਧਾਨ ਸੰਤ ਸੁਰਿੰਦਰ ਦਾਸ ਦੀ ਅਗਵਾਈ ‘ਚ ਗੁਰੂ ਘਰ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਦਿਨ ਵੇਲੇ ਮੁਕੰਮਲ ਰਸਮਾਂ ਕਰਨ ਉਪਰੰਤ ਸ਼ਾਮ ਨੂੰ ਗਾਇਕ ਨਿਰਮਲ ਨਿੰਮਾ, ਬੂਟਾ ਕੋਹਿਨੂਰ, ਦਵਿੰਦਰ ਦੁੱਗਲ, ਕੁਮਾਰੀ ਰਾਜੂ ਖੰਨਾ, ਅਮਰੀਕ ਜੱਸਲ, ਗੁਰੂ ਦੇ ਕੀਰਤਨੀਏ ਭਾਈ ਕਮਲ ਰਾਜ, ਬਲਵਿੰਦਰ ਕੁਮਾਰ ਬਾਬਾ ਬੰਤਾ ਰਾਮ ਘੇੜਾ ਅਕੈਡਮੀ ਦਾ ਜੱਥਾ ਤੇ ਗਿਆਨ ਗੰਗੜ ਆਪਣਾ ਮਿਸ਼ਨਰੀ ਪ੍ਰੋਗਰਾਮ ਪੇਸ਼ ਕਰਨਗੇ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸਟਰੀ ਪ੍ਰਧਾਨ ਐਲ.ਆਰ.ਵਿਰਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਨਾਜਰ ਰਾਮ ਮਾਨ ਚੇਅਰਮੈਨ, ਪ੍ਰਧਾਨ ਸੰਤ ਸੁਰਿੰਦਰ ਦਾਸ, ਹੈੱਡ ਕੈਸ਼ੀਅਰ ਸੰਤ ਕਰਮ ਚੰਦ, ਪ੍ਰੈਸ ਸਕੱਤਰ ਗੁਰਬਖਸ਼ ਸਿੰਘ ਮਹੇ, ਸਹਾਇਕ ਕੈਸ਼ੀਅਰ ਤੇ ਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਪੋਤਰੇ ਮਨਜੀਤ ਮੁੱਗੋਵਾਲ, ਗੁਰੂ ਘਰ ‘ਚ ਸਵਾਗਤੀ ਕਮੇਟੀ ਦੇ ਮੁਖੀ ਜਗਦੀਸ਼ ਕੁਮਾਰ, ਸੰਤ ਗਿਰਧਾਰੀ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਜਰਾ ਜੱਟਾਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ ਅਗਲੀ ਖ਼ਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਨਿੰਦਣਯੋਗ -ਜਥੇਦਾਰ ਦੋਭਾਲੀ
Ad Position 24