ਮਹਿੰਗਾਈ ਨੇ ਗਰੀਬਾਂ ਦਾ ਜਿਉਣਾ ਦੁੱਭਰ ਕੀਤਾ - ਗਿੱਲ ਥਾਂਦੀਆਂ
ਬੰਗਾ, 26 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਦੇਸ਼ ਅੰਦਰ ਇਸ ਵਕ਼ਤ ਸਿਖਰਾਂ ’ਤੇ ਪੁੱਜੀ ਮਹਿੰਗਾਈ ਨੇ ਦੇਸ਼ ਦੇ ਆਮ ਲੋਕਾਂ ਅਤੇ ਗ਼ਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕਾਂ ਦਾ ਜਿਉਣਾ ਦੂਭਰ ਕੀਤਾ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਕੁਲਵਰਨ ਸਿੰਘ ਗਿੱਲ ਥਾਦੀਆਂ ਬਲਾਕ ਪ੍ਰਧਾਨ ਕਾਂਗਰਸ ਨੇ ਕੀਤਾ।
ਬੰਗਾ, 26 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਦੇਸ਼ ਅੰਦਰ ਇਸ ਵਕ਼ਤ ਸਿਖਰਾਂ ’ਤੇ ਪੁੱਜੀ ਮਹਿੰਗਾਈ ਨੇ ਦੇਸ਼ ਦੇ ਆਮ ਲੋਕਾਂ ਅਤੇ ਗ਼ਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕਾਂ ਦਾ ਜਿਉਣਾ ਦੂਭਰ ਕੀਤਾ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਕੁਲਵਰਨ ਸਿੰਘ ਗਿੱਲ ਥਾਦੀਆਂ ਬਲਾਕ ਪ੍ਰਧਾਨ ਕਾਂਗਰਸ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਵਧੀ ਹੋਈ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਗਰੀਬਾਂ ਦੀ ਆਰਥਿਕਤਾ ਦਾ ਲੱਕ ਤੋੜ ਕੇ ਦੋਹਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕੇ ਇਹ ਸਰਕਾਰ ਗਰੀਬਾਂ ਵਿਰੁੱਧ ਭੁਗਤਦੀ ਹੋਈ ਅਮੀਰ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਖੜ੍ਹਦੀ ਆ ਰਹੀ ਹੈ। ਉਨ੍ਹਾਂ ਹੈਰਾਨੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕੇ ਭਾਜਪਾ ਦੇ ਰਾਜ ਵਿਚ ਲੋਕਾਂ ਦੀਆਂ ਜਾਇਜ਼ ਮੰਗਾ ਦੀ ਵੀ ਸੁਣਵਾਈ ਨਹੀਂ ਹੋ ਰਹੀ ਹੈ। ਹਰ ਵਰਗ, ਹਰੇਕ ਮੁਲਾਜ਼ਮ ਨੂੰ ਭਾਜਪਾ ਦੀਆਂ ਮਾਰੂ ਨੀਤੀਆਂ ਨੇ ਸੂਲ਼ੀ ‘ਤੇ ਟੰਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਦੁਖੀ ਲੋਕਾਂ ਦੇ ਦੁੱਖਾਂ ਦਾ ਇਲਾਜ ਸਿਰਫ਼ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਝਵਾਨ ਆਗੂਆਂ ਕੋਲ ਹੀ ਹੈ। ਤਸਵੀਰ 26 ਨਵਾਂਸ਼ਹਿਰ 06 ਕੁਲਵਰਨ ਸਿੰਘ ਗਿੱਲ ਥਾਂਦੀ।