ਮੋਦੀ ਸਰਕਾਰ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀ ਹੈ - ਸਿੱਖ ਆਗੂ
ਮਜਾਰੀ/ਸਾਹਿਬਾ, 26 ਅਗਸਤ (ਨਿਰਮਲਜੀਤ ਸਿੰਘ ਚਾਹਲ)- ਕਤਲ ਅਤੇ ਸੰਗੀਨ ਧਰਾਵਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ 17ਵੀਂ ਵਾਰ ਮਿਲੀ ਪੈਰੋਲ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਛਿੜ ਗਈ ਹੈ। ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਮਜਾਰੀ/ਸਾਹਿਬਾ, 26 ਅਗਸਤ (ਨਿਰਮਲਜੀਤ ਸਿੰਘ ਚਾਹਲ)- ਕਤਲ ਅਤੇ ਸੰਗੀਨ ਧਰਾਵਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ 17ਵੀਂ ਵਾਰ ਮਿਲੀ ਪੈਰੋਲ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਛਿੜ ਗਈ ਹੈ। ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ। ਇਸ ਕਾਰਨ ਸਰਕਾਰ ਦੀ ਨੀਤੀ ਅਤੇ ਫੈਸਲਿਆਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਬਾਰੇ ਸਿੱਖ ਆਗੂ ਰਸ਼ਪਾਲ ਸਿੰਘ ਮੰਡੇਰ, ਅਵਤਾਰ ਸਿੰਘ ਸਹਾਦੜਾ, ਅਜਮੇਰ ਸਿੰਘ ਭਾਰਾਪੁਰ ਤੇ ਭੁਪਿੰਦਰ ਸਿੰਘ ਨਾਗਰਾ ਮਹਿੰਦਪੁਰ ਨੇ ਕਿਹਾ ਕਿ ਜੇਕਰ ਕਾਨੂੰਨੀ ਪ੍ਰਕਿਰਿਆ ਤਹਿਤ ਇੱਕ ਕੈਦੀ ਨੂੰ ਵਾਰ-ਵਾਰ ਅਸਥਾਈ ਰਿਹਾਈ ਦੀ ਸਹੂਲਤ ਦਿੱਤੀ ਜਾ ਸਕਦੀ ਹੈ ਤਾਂ ਲੰਬੀਆਂ ਸਜ਼ਾਵਾਂ ਭੁਗਤ ਚੁੱਕੇ ਅਤੇ ਰਿਹਾਈ ਲਈ ਕਾਨੂੰਨੀ ਤੌਰ ’ਤੇ ਯੋਗ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਵੀ ਉਸੇ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਵਿਚਾਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸਰਕਾਰ ਤੋਂ ਮੰਗ ਕੀਤੀ ਕਿ ਪੈਰੋਲ ਅਤੇ ਸਜ਼ਾ ਮੁਆਫ਼ੀ ਸਬੰਧੀ ਸਾਰੇ ਕੈਦੀਆਂ ਲਈ ਇੱਕਸਾਰ ਕਾਨੂੰਨੀ ਮਾਪਦੰਡ ਲਾਗੂ ਕੀਤੇ ਜਾਣ। ਆਗੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਕੈਦੀ ਨਾਲ ਧਰਮ, ਰਾਜਨੀਤੀ ਜਾਂ ਹੋਰ ਕਿਸੇ ਆਧਾਰ ’ਤੇ ਭੇਦਭਾਵ ਨਹੀਂ ਹੋਣਾ ਚਾਹੀਦਾ। ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੰਜਾਬ ਵਿੱਚ ਲੰਮੇ ਸਮੇਂ ਤੋਂ ਗੰਭੀਰ ਚਰਚਾ ਦਾ ਵਿਸ਼ਾ ਹੈ।