26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਮਰਦੀਪ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿੱਚ ਮਾਰੀਆਂ ਮੱਲਾਂ

ਮੁਕੰਦਪੁਰ, 26 ਅਗਸਤ (ਅਮਰੀਕ ਸਿੰਘ ਢੀਂਡਸਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ.

Ad Position 21
No active advertisement
ਅਜੀਤ ਡੈਸਕ 27-08-2026
ਮੁਕੰਦਪੁਰ, 26 ਅਗਸਤ (ਅਮਰੀਕ ਸਿੰਘ ਢੀਂਡਸਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਸੀ.ਏ. ਭਾਗ ਪਹਿਲਾ ਦੇ ਨਤੀਜਿਆਂ ਵਿੱਚ ਇਲਾਕੇ ਦੇ ਇਕੋ-ਇੱਕ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਉੱਚਤਾਦਾ ਪ੍ਰਮਾਣ ਦਿੱਤਾ ਹੈ। ਪ੍ਰਿੰਸੀਪਲ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥਣ ਹਮੀਸ਼ਾ ਸਪੁੱਤਰੀ ਗੁਰਮੇਲ ਦਾਸ ਵਾਸੀ ਮੁਕੰਦਪੁਰ ਨੇ 80.4 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਪੱਚੀਵਾਂ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਹਰਲੀਨ ਕੌਰ ਸਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਫੱਤੂ ਨੇ 79.8 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਤੀਹਵਾਂ ਅਤੇ ਜ਼ਿਲ੍ਹੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਰਤਨਜੀਤ ਸਪੁੱਤਰੀ ਹਰਮੇਸ਼ ਲਾਲ ਵਾਸੀ ਪਿੰਡ ਚੱਕ ਬਿਲਗਾਂ ਨੇ 79.3 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਛੱਤੀਵਾਂ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਮਨਜੀਤ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਕੈਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੂਟੇ ਲਗਾਉਣਾ ਸਭ ਤੋਂ ਵੱਡੀ ਸਮਾਜ ਸੇਵਾ - ਕੁਲਵਿੰਦਰ ਸਿੰਘ ਢਾਹਾਂ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਅਦਾ ਕਰੇਗਾ - ਗੁਰਪ੍ਰੀਤ ਗੁੱਜਰ
Ad Position 24