ਮਠਿਆਈਆਂ ’ਚ ਮਨਜ਼ੂਰਸ਼ੁਦਾ ਰੰਗ ਹੀ ਨਿਰਧਾਰਤ ਸੀਮਾ ਅੰਦਰ ਵਰਤਿਆ ਜਾਵੇ- ਸਹਾਇਕ ਕਮਿਸ਼ਨਰ
ਨਵਾਂਸ਼ਹਿਰ, 26 ਅਗਸਤ (ਦੀਦਾਰ ਸਿੰਘ ਸ਼ੇਤਰਾ)- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਫੂਡ ਸੇਫਟੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਵਾਂਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਨ
ਨਵਾਂਸ਼ਹਿਰ ਵਿਖੇ ਮਠਿਆਈ ਦੀਆਂ ਦੁਕਾਨ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ।
27-08-2026
ਨਵਾਂਸ਼ਹਿਰ, 26 ਅਗਸਤ (ਦੀਦਾਰ ਸਿੰਘ ਸ਼ੇਤਰਾ)- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਫੂਡ ਸੇਫਟੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਵਾਂਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੁਲਾਬ ਜਾਮੁਨ, ਲੱਡੂ, ਬੇਸਨ ਬਰਫ਼ੀ, ਰਸਗੁੱਲਾ ਅਤੇ ਕਲਾਕੰਦ ਸਮੇਤ ਵੱਖ-ਵੱਖ ਮਿਠਾਈਆਂ ਦੇ ਸੈਂਪਲ ਲਏ ਗਏ। ਇਹ ਸੈਂਪਲ ਵਿਗਿਆਨਕ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਗਏ ਹਨ। ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਮਿਠਾਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅਤੇ ਮਿਠਾਈਆਂ ਤਿਆਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ-ਸੁਥਰਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਸਹਾਇਕ ਕਮਿਸ਼ਨਰ ਹਰਪ੍ਰੀਤ ਕੌਰ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਿਠਾਈਆਂ ਖਰੀਦਣ ਸਮੇਂ ਸਫ਼ਾਈ ਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਬਹੁਤ ਜ਼ਿਆਦਾ ਜਾਂ ਗੈਰ-ਕੁਦਰਤੀ ਰੰਗ ਵਾਲੀਆਂ ਮਿਠਾਈਆਂ ਤੋਂ ਪਰਹੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਮਿਠਾਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਰਜਿਸਟਰਡ, ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ ਦੀ ਸਲਾਹ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ ਵੀ ਮੌਜੂਦ ਸਨ।