28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ ਬੰਦ ਦੇ ਸੱਦੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਹ ਭਰਪੂਰ ਧਰਨਾ

ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਮਹਾਂ ਬੰਦ ਦੇ ਸੱਦੇ ‘ਤੇ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

Ad Position 21
No active advertisement
ਰਾਹੋਂ ਨਗਰ ਕੌਂਸਲ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਆਗੂ। 28-08-2026
ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਮਹਾਂ ਬੰਦ ਦੇ ਸੱਦੇ ‘ਤੇ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਖਾਸ ਤੌਰ ‘ਤੇ ਅਧਿਆਪਕਾਵਾਂ, ਮਹਿਲਾ ਮੁਲਾਜ਼ਮਾਂ, ਮਿਡ-ਡੇ-ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੋਸ ਰੈਲੀ ਨੂੰ ਸ਼ਿਵ ਕੁਮਾਰ ਤਿਵਾੜੀ, ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਅਜੇ ਕੁਮਾਰ, ਕਰਨੈਲ ਸਿੰਘ, ਅਜੀਤ ਸਿੰਘ ਬਰਨਾਲਾ, ਕੁਲਵੀਰ ਸਿੰਘ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਸੋਮ ਲਾਲ, ਰਾਮ ਕਿਸ਼ਨ ਪਲੀਝਿੱਕੀ, ਸੁਰਿੰਦਰ ਸਿੰਘ ਸੋਇਤਾ, ਗੁਰਦੀਪ ਸਿੰਘ ਨਾਮਧਾਰੀ, ਪਲਵਿੰਦਰ ਸਿੰਘ, ਮੋਹਣ ਸਿੰਘ ਪੂਨੀਆ, ਸ਼ਰਨਜੀਤ ਸਿੰਘ, ਹਰਵਿੰਦਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਕੁਮਾਰ, ਕੁਲਦੀਪ ਸਿੰਘ, ਹਰਮਿੰਦਰ ਸਿੰਘ ਉਪਲ, ਨਰਿੰਦਰ ਸਿੰਘ ਭਾਰਟਾ, ਸੰਜੀਵ ਕੁਮਾਰ, ਸੁਰਜੀਤ ਸੈਂਪਲੇ, ਪਿਆਰਾ ਰਾਮ, ਕਮਲਦੇਵ, ਸ੍ਰੀ ਕਿਸ਼ਨ, ਗੁਲਸ਼ਨ ਕੁਮਾਰ, ਹਰੀ ਕ੍ਰਿਸ਼ਨ, ਜਸਬੀਰ ਦੀਪ, ਗੁਰਮੇਲ ਚੰਦ, ਪਰਮਵੀਰ ਪ੍ਰਿੰਸ, ਅੰਮ੍ਰਿਤਪਾਲ ਸਿੰਘ, ਨੀਲਮ, ਰਾਜ ਰਾਣੀ, ਜਸਵੀਰ ਕੌਰ, ਮਨਜਿੰਦਰਜੀਤ ਸਿੰਘ, ਚਰਨਜੀਤ, ਦੀਪਕ ਸਿੰਘ, ਰਾਜਵਿੰਦਰ ਲਾਖਾ, ਲਹਿੰਬਰ ਸਿੰਘ, ਰਾਮ ਦਾਸ ਸਿੰਘ, ਗੁਰਦਿਆਲ ਸਿੰਘ ਮਾਨ, ਦਲਜੀਤ ਸਿੰਘ, ਮਨਿੰਦਰ ਸਿੰਘ, ਇੰਜ. ਜੋਗਾ ਸਿੰਘ, ਨਰੇਸ਼ ਕੁਮਾਰ, ਸ੍ਰੀ ਰਾਮ , ਸੁਰਿੰਦਰ ਕੁਮਾਰ, ਪਲਵਿੰਦਰ ਸਿੰਘ ਸੂਦ, ਹਰਜਿੰਦਰ ਕੌਰ, ਸ਼ਕੁੰਤਲਾ ਸਰੋਏ, ਗੁਰਦੇਵ ਕੌਰ, ਰਾਜ ਕੁਮਾਰ ਜਾਡਲੀ, ਡਾ. ਅਮਿਤ ਕੁਮਾਰ, ਕਪਿਲ ਦੇਵ ਭਾਰਦਵਾਜ, ਜੁਝਾਰ ਸਿੰਘ ਸਹੂੰਗੜਾ, ਨਰੰਜਣ ਜੋਤ ਚਾਂਦਪੁਰੀ, ਬਗੀਚਾ ਸਿੰਘ ਰੱਕੜ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੂਹ ਮੰਗਾਂ ਨੂੰ ਨਕਾਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਰੋਸ ਰੈਲੀ ਨੂੰ ਸੀਟੂ ਦੇ ਸੂਬਾ ਆਗੂ ਮਹਾਂ ਸਿੰਘ ਰੌੜੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਵੜੈਚ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਚਰਨਜੀਤ ਦੌਲਤਪੁਰ, ਇਫਟੂ ਦੇ ਆਗੂ ਅਵਤਾਰ ਸਿੰਘ ਤਾਰੀ, ਪੇਂਡੂ ਮਜਦੂਰ ਯੂਨੀਅਨ ਦੇ ਹਰੀ ਰਾਮ ਰਸੂਲਪੁਰੀ ਨੇ ਮੰਗਾਂ ਦਾ ਸਮਰਥਨ ਕੀਤਾ। ਆਗੂਆਂ ਨੇ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ ‘ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ ਦਾ ਮੁਢਲੀ ਤਨਖਾਹ ‘ਤੇ ਨਿਯੁਕਤੀ ਦਾ ਪੱਤਰ ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂਅ ’ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ-ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125 ਫੀਸਦੀ ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ.ਸੀ.ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈੱਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈੱਥ-ਕਮ-ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਤੇ ਹੋਰ ਅਦਾਰਿਆਂ ‘ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ। ਆਗੂਆਂ ਨੇ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭੱਜਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਸੂਬਾ ਕਮੇਟੀ ਵਲੋਂ ਐਲਾਨੇ ਅਗਲੇ ਐਕਸ਼ਨਾਂ ਦੀ ਤਿਆਰੀ ਰੱਖਣ ਦੀ ਅਪੀਲ ਕੀਤੀ। ਰੋਸ ਧਰਨੇ ਵਿੱਚ ਪਹੁੰਚ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ, ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਮੌਕੇ ਅਜੈ ਕੁਮਾਰ, ਮਨਪ੍ਰੀਤ, ਪਰਮਵੀਰ, ਗੁਰਪ੍ਰੀਤ, ਅਮਨਪ੍ਰੀਤ, ਅਮਿਤ ਕੁਮਾਰ, ਸੰਦੀਪ, ਰਘਵਿੰਦਰ ਲਾਲ, ਸੁਖਦੇਵ ਸਿੰਘ ਗਰਚਾ, ਲਖਵਿੰਦਰ ਕੌਰ, ਜਰਨੈਲ ਸਿੰਘ ਰਾਣੇਵਾਲ, ਜਸਵੀਰ ਕੌਰ ਸੂਰਾਪੁਰ, ਮੋਹਨ ਸਿੰਘ ਬਲਾਚੌਰ, ਦੇਸ ਰਾਜ ਵੱਜੋਂ, ਸੋਮ ਨਾਥ ਤਤਲਾ, ਵਰਿੰਦਰ ਸਿੰਘ, ਪ੍ਰਿੰਸੀਪਲ ਰਾਮ ਕਿਸਨ ਸਿੰਘ, ਹਰੀ ਸਿੰਘ, ਹਰਜਿੰਦਰ ਕੌਰ, ਹੈਪੀ ਰਾਣੀ ਆਗੂ ਵੀ ਮੌਜੂਦ ਸਨ। ਹੜਤਾਲ ਕਾਰਨ ਬੰਗਾ ਦੇ ਸਰਕਾਰੀ ਅਦਾਰਿਆਂ ’ਚ ਪਸਰੀ ਸੁੰਨ ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ ਹੀਉਂ) - ਪੰਜਾਬ ਭਰ ਦੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਕਾਰਨ ਪੂਰੀ ਦਿਹਾੜੀ ਸਰਕਾਰੀ ਅਦਾਰਿਆਂ ’ਚ ਸੁੰਨਮਸਾਣ ਵਰਤੀ ਰਹੀ। ਸਰਕਾਰੀ ਸਿਵਲ ਹਸਪਤਾਲ ਵਿੱਚ ਸੇਵਾਵਾਂ ਠੱਪ ਰਹੀਆਂ। ਮਰੀਜ਼ ਬਿਨਾ ਦਵਾਈ ਲੈਣ ਤੋਂ ਮੁੜਦੇ ਦੇਖੇ ਗਏ। ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦਾ ਹੱਕੀ ਡੀ. ਏ ਦੀਆਂ ਕਿਸ਼ਤਾਂ ਅਦਾ ਨਾ ਕਰਕੇ ਜਾਲਮ ਸਰਕਾਰ ਕਹਾਉਣ ਦੀ ਹੱਕਦਾਰ ਹੈ। ਮੁਲਾਜ਼ਮਾਂ ਦਾ ਹੱਕ ਨਾ ਦੇਣ ਦੀ ਕਾਰਵਾਈ ਕਰਕੇ ਬੇਸਮਝੀ ਤੋਂ ਕੰਮ ਲੈ ਰਹੀ ਹੈ। ਰਾਹੋਂ ਨਗਰ ਕੌਂਸਲ ਵਿਖੇ ਮੁਲਾਜ਼ਮਾਂ ਵੱਲੋਂ ਧਰਨਾ ਰਾਹੋਂ, (ਉਂਕਾਰ ਸਿੰਘ ਰਾਠੋਰ) - ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਦਿੱਤੇ ਗਏ ਸੱਦੇ ਤਹਿਤ ਰਾਹੋਂ ਨਗਰ ਕੌਂਸਲ ਵਿਖੇ ਮੁਲਾਜ਼ਮਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਧਰਨੇ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਲਈ ਇਕਜੁੱਟ ਹਨ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਰਾਹੋਂ ਨਗਰ ਕੌਂਸਲ ਵਿਖੇ ਲਗਾਏ ਗਏ ਇਸ ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਦਰਜ ਕਰਵਾਇਆ ਤੇ ਸਰਕਾਰ ਤੋਂ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਨਗਰ ਕੌਂਸਲ ਕਰਮਚਾਰੀ ਸੰਗਠਨ ਰਾਹੋਂ ਦੇ ਪ੍ਰਧਾਨ ਰਾਜੀਵ ਵਸ਼ਿਸ਼ਟ, ਰਘਵਿੰਦਰ ਸਿੰਘ, ਜਗਦੀਪ ਸਿੰਘ, ਰਵਿੰਦਰ ਸਿੰਘ, ਰਿਸ਼ਵ ਸ਼ਰਮਾ, ਕਰਨ ਬੱਧਣ, ਬਲਵੀਰ ਕੌਰ, ਰਿੰਪਲ ਮੱਟੂ, ਸ਼ਮਿੰਦਰ ਦਾਸ, ਵਿਜੈ ਕੁਮਾਰ, ਮਨਜੋਤ ਸਿੰਘ, ਰਾਕੇਸ਼ ਕੁਮਾਰ, ਸੋਨੂੰ, ਆਂਚਲ, ਨੀਰਜ ਕੁਮਾਰ, ਪਵਨ ਕੁਮਾਰ ਆਦਿ ਤੋਂ ਇਲਾਵਾ ਹੋਰ ਹਾਜ਼ਰ ਸਨ। ਸੁੰਨਸਾਨ ਰਿਹਾ ਤਹਿਸੀਲ ਕੰਪਲੈਕਸ ਬਲਾਚੌਰ ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)- ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ‘ਤੇ ਉੱਤਰੇ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਦਿੱਤੇ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਚੌਰ ਤਹਿਸੀਲ ਕੰਪਲੈਕਸ, ਪਟਵਾਰਖ਼ਾਨਾ ਬਿਲਕੁਲ ਸੁਨਸਾਨ ਦਿਖਾਈ ਦਿੱਤਾ। ਸਮੂਹਿਕ ਛੁੱਟੀ ਲੈਣ ਕਾਰਨ ਮੁਲਾਜ਼ਮ ਜਾਂ ਆਪੋ-ਆਪਣੇ ਘਰਾਂ ਵਿੱਚ ਰਹੇ ਤੇ ਜ਼ਿਆਦਾਤਰ ਮੁਲਾਜ਼ਮ ਤੇ ਪੈਨਸ਼ਨਰ ਜ਼ਿਲਾਂ ਪੱਧਰੀ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਹੈੱਡਕੁਆਰਟਰ ਨਵਾਂਸ਼ਹਿਰ ਲਈ ਰਵਾਨਾ ਹੋ ਗਏ। ਇਸੇ ਤਰ੍ਹਾਂ ਜਲ ਸਪਲਾਈ ਵਿਭਾਗ ਦੇ ਦਫਤਰ ਅਤੇ ਮਾਰਕੀਟ ਕਮੇਟੀ ਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹੀਆਂ ਤੇ ਸਹਿਕਾਰੀ ਬੈਂਕ ਭਾਵੇ ਖੁੱਲ੍ਹਾ ਰਿਹਾ ਪਰ ਸਟਾਫ ਨੇ ਕੰਮ ਨਹੀਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਨਹੀਂ ਦਿਸਦਾ ਸਿਹਤ ਵਿਭਾਗ, ਖੁੱਲ੍ਹੇਆਮ ਸੜਕਾਂ ’ਤੇ ਵਿਕਦੀਆਂ ਖਾਣ ਪੀਣ ਦ... ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24