28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ ਬੰਦ ਦੇ ਸੱਦੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਹ ਭਰਪੂਰ ਧਰਨਾ

ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਟੀਮ ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ ਆਈ. ਸੀ.

Ad Position 21
No active advertisement
ਸਕੂਲ ਬੱਸਾਂ ਦੀ ਜਾਂਚ ਕਰਨ ਸਮੇਂ ਅਧਿਕਾਰੀ। 28-08-2026
ਨਵਾਂਸ਼ਹਿਰ, 27 ਅਗਸਤ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਟੀਮ ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ ਆਈ.ਸੀ. ਦੇ ਨਾਲ ਪੁਲਿਸ ਵਿਭਾਗ ਤੋਂ ਕਮਲਜੀਤ ਸਿੰਘ ਏ.ਐਸ.ਆਈ, ਦਿਲਾਵਰ ਸਿੰਘ ਏ.ਐਸ.ਆਈ. ਵਲੋਂ ਸਾਂਝੇ ਤੌਰ ’ਤੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੇਂਟ ਜੋਸੇਫ ਪਬਲਿਕ ਸਕੂਲ, ਕੈਂਬ੍ਰਿਜ ਪਬਲਿਕ ਸਕੂਲ, ਦੋਆਬਾ ਆਰੀਆ ਪਬਲਿਕ ਸਕੂਲ, ਟੈਗੋਰ ਮਾਡਲ ਸਕੂਲ, ਆਸਾਨੰਦ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 07 ਸਕੂਲਾਂ ਦੀਆਂ ਕੁੱਲ 09 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਪੰਜ ਸਕੂਲੀ ਬਸਾਂ ਦੇ ਚਲਾਨ (ਡਰਾਈਵਰ ਵੱਲੋਂ ਯੂਨੀਫਾਰਮ ਵਿੱਚ ਨਾ ਹੋਣ ਕਰਕੇ, ਬੱਸ ਵਿੱਚ ਸੀ.ਸੀ.ਟੀ.ਵੀ ਕੈਮਰਾ ਨਾ ਹੋਣ ਕਰਕੇ ਅਤੇ ਬੱਸ ’ਚ ਲੇਡੀ ਅਟੈਂਡੈਂਟ ਨਾ ਹੋਣ ਕਾਰਨ) ਵੀ ਕੀਤੇ ਗਏ। ਜਾਂਚ ਦੌਰਾਨ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਸਮੇਂ-ਸਮੇਂ ’ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ. ਟੀ. ਵੀ. ਕੈਮਰਾ, ਖਿੜਕੀ ’ਤੇ ਲੋਹੇ ਦੀ ਗਰਿਲ, ਫਸਟ ਏਡ ਬਾਕਸ, ਲੇਡੀ ਕੰਡਕਟਰ, ਬਸ ਡ ਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਉਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਗਈ ਕਿ ਬੱਚੇ ਨੂੰ ਸਕੂਲ ਵੈਨ ਵਿੱਚ ਬਿਠਾਉਣ ਤੋਂ ਬਾਅਦ ਬੱਚੇ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਕੂਲ ਤੋਂ ਵਾਪਸੀ ਸਮੇ ਬੱਸ ਤੋਂ ਉਤਾਰਨ ਸਮੇਂ ਬੱਚੇ ਨੂੰ ਬਿਲਕੁਲ ਵੀ ਇਕੱਲਾ ਨਾ ਛੱਡਿਆ ਜਾਵੇ। ਬਲਕਿ ਬੱਚੇ ਨੂੰ ਸੜਕ ਪਾਰ ਕਰਵਾ ਕੇ ਮਾਂ ਪਿਓ ਦੇ ਸਪੁਰਦ ਕਰਨਾ ਕੰਡਕਟਰ ਦੀ ਡਿਊਟੀ ਬਣਦੀ ਹੈ। ਇਸ ਤੋਂ ਇਲਾਵਾ ਡਰਾਈਵਰ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਬੱਸਾਂ ਨੂੰ ਰੋਡ ’ਤੇ ਲਿਆਣ ਤੋਂ ਪਹਿਲਾਂ ਆਪਣੇ ਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ ਪੁਲਿਸ ਵਿਭਾਗ ਤੋਂ ਕਮਲਜੀਤ ਸਿੰਘ ਏ. ਐਸ. ਆਈ, ਦਿਲਾਵਰ ਸਿੰਘ ਏ. ਐਸ. ਆਈ ਅਤੇ ਸੁਨੀਲ ਦੱਤ ਏ. ਐੱਸ. ਆਈ ਵੀ ਮੌਜ ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਮਜਾਰੀ ਵਿਖੇ ਰਾਜ ਮਾਰਗ ਕਿਨਾਰੇ ਲੱਗੇ ਗੰਦਗੀ ਦੇ ਵੱਡੇ ਢੇਰ ਤੋਂ ਰਾਹਗੀਰ ਤੇ ਦੁਕਾਨਦਾਰ ਔਖੇ ਅਗਲੀ ਖ਼ਬਰ ਪੇਂਡੂ ਖੇਤਰ ਦੇ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਨਹੀਂ ਦਿਸਦਾ ਸਿਹਤ ਵਿਭਾਗ, ਖੁੱਲ੍ਹੇਆਮ ਸੜਕਾਂ ’ਤੇ ਵਿਕਦੀਆਂ ਖਾਣ ਪੀਣ ਦ...
Ad Position 24