28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਹੱਕ ਤੇ ਸਹੂਲਤਾਂ ਦਿੱਤੀਆਂ, ਵਿਰੋਧੀ ਸਿਰਫ਼ ਭਰਮ ਫੈਲਾਉਂਦੇ ਰਹੇ- ਜਸਵੰਤ ਸਿੰਘ ਵਰਿਆਮ

ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਸਿਰਫ਼ ਚੋਣਾਂ ਵੇਲੇ ਵਾਅਦੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਆਰਥਿਕ ਸਹਾਇਤਾ, ਫਸਲ ਬੀਮਾ, ਸਿੰਚਾਈ, ਖੇਤੀ ਕਰਜ਼ਾ ਅਤੇ ਮੰਡੀਕਰਨ ਦੀਆਂ ਸਹੂਲਤਾਂ ਦੇ ਕੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਕਸਬਾ ਜਾਡਲਾ ਵਿਖ਼ੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਪਹੁੰਚ ਰਹੀ ਹੈ।

Ad Position 21
No active advertisement
ਜਸਵੰਤ ਸਿੰਘ ਵਰਿਆਮ 28-08-2026
ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਸਿਰਫ਼ ਚੋਣਾਂ ਵੇਲੇ ਵਾਅਦੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਆਰਥਿਕ ਸਹਾਇਤਾ, ਫਸਲ ਬੀਮਾ, ਸਿੰਚਾਈ, ਖੇਤੀ ਕਰਜ਼ਾ ਅਤੇ ਮੰਡੀਕਰਨ ਦੀਆਂ ਸਹੂਲਤਾਂ ਦੇ ਕੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਜਸਵੰਤ ਸਿੰਘ ਵਰਿਆਮ ਨੇ ਕਸਬਾ ਜਾਡਲਾ ਵਿਖ਼ੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਕਿਸੇ ਵਿਚੋਲੇ ਜਾਂ ਸਿਫ਼ਾਰਸ਼ ਤੋਂ ਬਿਨਾ ਸਿੱਧੀ ਕਿਸਾਨ ਦੇ ਖਾਤੇ ਵਿੱਚ ਪਹੁੰਚਦੀ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੇ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਕਿਸਾਨਾਂ ਲਈ ਸੁਰੱਖਿਆ ਕਵਚ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਵਿੱਚ ਲਗਾਤਾਰ ਵਾਧਾ, ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ੇ ਦੀ ਸਹੂਲਤ, ਸਿੰਚਾਈ ਪ੍ਰਾਜੈਕਟਾਂ ਦਾ ਵਿਸਥਾਰ ਕਰਕੇ ਕਿਸਾਨਾਂ ਨੂੰ ਵੱਡੇ ਤੋਹਫ਼ੇ ਦਿੱਤੇ ਹਨ। ਜਸਵੰਤ ਸਿੰਘ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਡਰੋਨ, ਆਧੁਨਿਕ ਮਸ਼ੀਨਰੀ, ਕੁਦਰਤੀ ਖੇਤੀ ਤੇ ਪਾਣੀ ਦੀ ਬੱਚਤ ਵਾਲੀਆਂ ਤਕਨੀਕਾਂ ਨਾਲ ਜੋੜਿਆ ਜਾ ਰਿਹਾ ਹੈ। ਕਿਸਾਨਾਂ ਨੂੰ ਕਾਗਜ਼ੀ ਵਾਅਦਿਆਂ ਨਹੀਂ, ਸਗੋਂ ਸਿੱਧੀਆਂ ਸਹੂਲਤਾਂ ਦੀ ਲੋੜ ਹੈ ਅਤੇ ਭਾਜਪਾ ਸਰਕਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਰਾਜਨੀਤਿਕ ਹਥਿਆਰ ਬਣਾਉਣ ਦੀ ਬਜਾਏ ਉਹ ਕੇਂਦਰ ਸਰਕਾਰ ਦੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਅੰਕੜਿਆਂ ਨਾਲ ਮੁਕਾਬਲਾ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਦੇ ਨਾਮ ’ਤੇ ਝੂਠੀ ਹਮਦਰਦੀ ਅਤੇ ਸਿਆਸੀ ਦਿਖਾਵਾ ਹੁਣ ਪੰਜਾਬ ਦੇ ਕਿਸਾਨ ਨੂੰ ਗੁੰਮਰਾਹ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਮ ’ਤੇ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਨੂੰ ਹੁਣ ਤੱਥਾਂ ਦੇ ਆਧਾਰ ’ਤੇ ਜਵਾਬ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਗੋਵਾਲ ’ਚ ਖੇਡਾਂ ਨੂੰ ਮਿਲਿਆ ਨਵਾਂ ਹੁਲਾਰਾ, ਯੂਥ ਆਗੂ ਕਟਾਰੀਆ ਵੱਲੋਂ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਕਸਬਾ ਮਜਾਰੀ ਵਿਖੇ ਰਾਜ ਮਾਰਗ ਕਿਨਾਰੇ ਲੱਗੇ ਗੰਦਗੀ ਦੇ ਵੱਡੇ ਢੇਰ ਤੋਂ ਰਾਹਗੀਰ ਤੇ ਦੁਕਾਨਦਾਰ ਔਖੇ
Ad Position 24