28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੱਲੋਵਾਲ ਸੌਂਖੜੀ ਦਾ ਸਰਕਾਰੀ ਸਮਾਰਟ ਸਕੂਲ ਖੋਲ੍ਹ ਰਿਹੈ ਮੌਜੂਦਾ ਸਰਕਾਰ ਦੀ ਸਿੱਖਿਆ ਸੁਧਾਰਾਂ ਦੀ ਪੋਲ - ਅਜੇ ਮੰਗੂਪੁਰ

ਬਲਾਚੌਰ, 27 ਅਗਸਤ (ਨਰੇਸ਼ ਧੌਲ) - ਹਲਕਾ ਬਲਾਚੌਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਅਧਿਆਪਕ ਨਾ ਹੋਣ ਕਾਰਨ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਤੇ ਸਕੂਲ ਬੰਦ ਹੋਣ ਦੀ ਕਗਾਰ ’ਤੇ ਪਹੁੰਚ ਗਿਆ ਹੈ ਜੋ ਮੌਜੂਦਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਸ਼ਰੇਆਮ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸਕੂਲ ਵਿਖੇ ਪਹੁੰਚ ਕੇ ਸਾਰੇ ਹਲਾਤਾਂ ਸੰਬੰਧੀ ਜਾਂਚ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਬਲਾਚੌਰ, 27 ਅਗਸਤ (ਨਰੇਸ਼ ਧੌਲ) - ਹਲਕਾ ਬਲਾਚੌਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਅਧਿਆਪਕ ਨਾ ਹੋਣ ਕਾਰਨ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਤੇ ਸਕੂਲ ਬੰਦ ਹੋਣ ਦੀ ਕਗਾਰ ’ਤੇ ਪਹੁੰਚ ਗਿਆ ਹੈ ਜੋ ਮੌਜੂਦਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਸ਼ਰੇਆਮ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸਕੂਲ ਵਿਖੇ ਪਹੁੰਚ ਕੇ ਸਾਰੇ ਹਲਾਤਾਂ ਸੰਬੰਧੀ ਜਾਂਚ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਗੰਭੀਰ ਮਾਮਲੇ ਨੂੰ ਲੈ ਕੇ ਅਜੇ ਮੰਗੂਪੁਰ ਵੱਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬੱਲੋਵਾਲ ਸੌਂਖੜੀ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਤੁਰੰਤ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਅਜੇ ਮੰਗੂਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਸਕੂਲ ਵਿੱਚ ਅਧਿਆਪਕ ਹੀ ਨਹੀਂ ਹੋਣਗੇ ਤਾਂ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਈ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਬੱਲੋਵਾਲ ਸੌਂਖੜੀ ਦਾ ਮਾਮਲਾ ਇਸਦੀ ਇੱਕ ਗੰਭੀਰ ਉਦਾਹਰਨ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਸਕੂਲ ਵਿੱਚ ਲੋੜੀਂਦੇ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾਵੇ, ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਅਜੇ ਮੰਗੂਪੁਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਬੱਚਿਆਂ ਦੇ ਹੱਕ ਤੇ ਸਿੱਖਿਆ ਦੇ ਹੱਕ ਲਈ ਆਵਾਜ਼ ਹੋਰ ਵੀ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਦੇਸ ਰਾਜ ਸਰਪੰਚ, ਜੈ ਚੰਦ, ਗੁਰਪਾਲ, ਸੰਤੋਖ ਸਿੰਘ, ਮੇਹਰ ਚੰਦ, ਰੂਪ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ - ਡਾ. ਸੁਖਵਿੰਦਰ ਸਿੰਘ, ਡਾ. ਗੌਰਵਦੀਪ ਸਿੰਘ ਅਗਲੀ ਖ਼ਬਰ ਪਿੰਡ ਬਾਗੋਵਾਲ ’ਚ ਖੇਡਾਂ ਨੂੰ ਮਿਲਿਆ ਨਵਾਂ ਹੁਲਾਰਾ, ਯੂਥ ਆਗੂ ਕਟਾਰੀਆ ਵੱਲੋਂ ਸਟੇਡੀਅਮ ਦਾ ਉਦਘਾਟਨ
Ad Position 24