28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦ ਨੌਰਵੁੱਡ ਸਕੂਲ ਚਾਹਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ

ਕਾਠਗੜ੍ਹ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਦ ਨੌਰਵੁੱਡ ਸਕੂਲ ਚਾਹਲ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਬਾਸਕਟਬਾਲ ਅੰਡਰ-14 (ਲੜਕੀਆਂ) ਅਤੇ ਵਾਲੀਬਾਲ ਅੰਡਰ-17 (ਲੜਕੀਆਂ) ਦੀਆਂ ਟੀਮਾਂ ਨੇ ਆਪਣੀ ਖੇਡ ਕਲਾ, ਜ਼ਬਰਦਸਤ ਜਜ਼ਬੇ ਅਤੇ ਬੇਹਤਰੀਨ ਪ੍ਰਦਰਸ਼ਨ ਦਾ ਲੋਹਾ ਮਨਵਾਉਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਆਪਣੇ ਨਾਮ ਕੀਤੇ ਹਨ।

Ad Position 21
No active advertisement
ਦ ਨੌਰਵੁੱਡ ਸਕੂਲ ਦੀਆਂ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦਾ ਸਕੂਲ ਸਟਾਫ਼। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 28-08-2026
ਕਾਠਗੜ੍ਹ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਦ ਨੌਰਵੁੱਡ ਸਕੂਲ ਚਾਹਲ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਬਾਸਕਟਬਾਲ ਅੰਡਰ-14 (ਲੜਕੀਆਂ) ਅਤੇ ਵਾਲੀਬਾਲ ਅੰਡਰ-17 (ਲੜਕੀਆਂ) ਦੀਆਂ ਟੀਮਾਂ ਨੇ ਆਪਣੀ ਖੇਡ ਕਲਾ, ਜ਼ਬਰਦਸਤ ਜਜ਼ਬੇ ਅਤੇ ਬੇਹਤਰੀਨ ਪ੍ਰਦਰਸ਼ਨ ਦਾ ਲੋਹਾ ਮਨਵਾਉਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਆਪਣੇ ਨਾਮ ਕੀਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਦੋਵੇਂ ਟੀਮਾਂ ਨੇ ਸਟੇਟ ਪੱਧਰੀ ਮੁਕਾਬਲਿਆਂ ਲਈ ਆਪਣੀ ਚੋਣ ਪੱਕੀ ਕਰ ਲਈ ਹੈ, ਜਿਸ ਨੂੰ ਲੈ ਕੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਕੂਲ ਮੈਨੇਜਮੈਂਟ ਨੇ ਇਸ ਮਾਣਮੱਤੀ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਆਪਣੀ ਕਾਬਲੀਅਤ ਸਾਬਤ ਕੀਤੀ। ਉਨ੍ਹਾਂ ਦੀ ਸ਼ਾਨਦਾਰ ਖੇਡ-ਭਾਵਨਾ, ਟੀਮ ਵਰਕ ਅਤੇ ਜਿੱਤਣ ਦੀ ਭਾਵਨਾ ਨੇ ਹਰ ਪੱਧਰ ’ਤੇ ਪ੍ਰਭਾਵਿਤ ਕੀਤਾ। ਮੈਨੇਜਮੈਂਟ ਨੇ ਕਿਹਾ ਕਿ ਕਿਸੇ ਵੀ ਖੇਡ ਵਿੱਚ ਸਫਲਤਾ ਸਿਰਫ਼ ਮੈਦਾਨ ਵਿੱਚ ਕੀਤੇ ਪ੍ਰਦਰਸ਼ਨ ਦਾ ਨਤੀਜਾ ਨਹੀਂ ਹੁੰਦੀ, ਸਗੋਂ ਇਸ ਪਿੱਛੇ ਖਿਡਾਰੀਆਂ ਦੀ ਲਗਾਤਾਰ ਮਿਹਨਤ, ਕੋਚਾਂ ਦੀ ਸਹੀ ਰਹਿਨੁਮਾਈ, ਮਾਪਿਆਂ ਦਾ ਸਹਿਯੋਗ ਅਤੇ ਸਕੂਲ ਵੱਲੋਂ ਮੁਹੱਈਆ ਕਰਵਾਇਆ ਗਿਆ ਉਤਸ਼ਾਹਜਨਕ ਮਾਹੌਲ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਸਕੂਲ ਮੈਨੇਜਮੈਂਟ ਵੱਲੋਂ ਬਾਸਕਟਬਾਲ ਅੰਡਰ- 14ਅਤੇ ਵਾਲੀਬਾਲ ਅੰਡਰ-17 ਦੀਆਂ ਜੇਤੂ ਟੀਮਾਂ ਦੇ ਸਮੂਹ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਿਹਨਤੀ ਅਤੇ ਸਮਰਪਿਤ ਕੋਚ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਨੇ ਸਟੇਟ ਪੱਧਰ ’ਤੇ ਹੋਣ ਵਾਲੇ ਅਗਲੇ ਮੁਕਾਬਲਿਆਂ ਲਈ ਚੁਣੀਆਂ ਗਈਆਂ ਦੋਵੇਂ ਟੀਮਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਾਇਰਾ ਨੇ 25 ਮੀਟਰ ਰਿਲੇਅ ਦੌੜ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਗੱਡੀਆਂ ਦੇ ਕੱਟੇ ਚਲਾਨ
Ad Position 24