27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਹਲਕਾ ਚਮਕੌਰ ਸਾਹਿਬ ਦੀ ਕਮਾਨ ਜਸਵੀਰ ਸਿੰਘ ਗੜ੍ਹੀ ਨੂੰ ਮਿਲਣ ਨਾਲ ਸਿਆਸਤ ਨੂੰ ਮਿਲੇਗੀ ਨਵੀਂ ਧਾਰ - ਔਲੀਆਪੁਰ

ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਏ ਜਾਣ ’ਤੇ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸੀਨੀਅਰ ਆਗੂ ਜਸਵੀਰ ਸਿੰਘ ਔਲੀਆਪੁਰ ਨੇ ਕਿਹਾ ਕਿ ਸਰਦਾਰ ਜਸਵੀਰ ਸਿੰਘ ਗੜ੍ਹੀ ਜ਼ਮੀਨ ਨਾਲ ਜੁੜੇ ਹੋਏ, ਮਿਹਨਤੀ ਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਖੜ੍ਹਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਗੜ੍ਹੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੱਤੀ ਹੈ ਤੇ ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।

Ad Position 21
No active advertisement
ਅਜੀਤ ਡੈਸਕ 28-08-2026
ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਏ ਜਾਣ ’ਤੇ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸੀਨੀਅਰ ਆਗੂ ਜਸਵੀਰ ਸਿੰਘ ਔਲੀਆਪੁਰ ਨੇ ਕਿਹਾ ਕਿ ਸਰਦਾਰ ਜਸਵੀਰ ਸਿੰਘ ਗੜ੍ਹੀ ਜ਼ਮੀਨ ਨਾਲ ਜੁੜੇ ਹੋਏ, ਮਿਹਨਤੀ ਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਖੜ੍ਹਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਗੜ੍ਹੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੱਤੀ ਹੈ ਤੇ ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਚਮਕੌਰ ਸਾਹਿਬ ਦੀ ਧਰਤੀ ਦਾ ਇਤਿਹਾਸਕ ਤੇ ਧਾਰਮਿਕ ਮਹੱਤਵ ਬੇਹੱਦ ਵੱਡਾ ਹੈ, ਅਜਿਹੇ ਇਤਿਹਾਸਕ ਹਲਕੇ ਦੀ ਜ਼ਿੰਮੇਵਾਰੀ ਗੜ੍ਹੀ ਨੂੰ ਮਿਲਣਾ ਮਾਣ ਵਾਲੀ ਗੱਲ ਹੈ। ਜਸਵੀਰ ਸਿੰਘ ਔਲੀਆਪੁਰ ਨੇ ਕਸਬਾ ਜਾਡਲਾ ਵਿਖੇ ‘ਅਜੀਤ’ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਚੇਅਰਮੈਨ ਗੜ੍ਹੀ ਚਮਕੌਰ ਸਾਹਿਬ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਜਨਤਕ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗਾ - ਕਲਸੀ
Ad Position 24