ਪਿੰਡ ਟੋਰੋਵਾਲ ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਲੋਕ ਮਿਲਣੀ
ਪੋਜੇਵਾਲ ਸਰਾਂ, 27 ਅਗਸਤ (ਨਵਾਂਗਰਾਈਂ) - ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਿੰਡ ਟੋਰੋਵਾਲ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ।
ਪੋਜੇਵਾਲ ਸਰਾਂ, 27 ਅਗਸਤ (ਨਵਾਂਗਰਾਈਂ) - ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਿੰਡ ਟੋਰੋਵਾਲ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਤੱਕ ਵਿਕਾਸ ਤੇ ਲੋਕ ਭਲਾਈ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਵਰਗੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਤੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਸਵਾਗਤ ਕੀਤਾ ਗਿਆ ਤੇ ਆਪਣੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਚੌਧਰੀ ਰਾਮ ਦਾਸ ਚੇਚੀ, ਮਹਿੰਦਰ ਪਾਲ ਫੌਜੀ, ਰਣਜੀਤ ਸਿੰਘ ਗੋਰਸੀ, ਰਾਮ ਕਿਸ਼ਨ ਲੰਬੜ, ਆਤਮਾ ਰਾਮ ਟੋਰੋਵਾਲ, ਡਾ. ਸ਼ਾਂਤੀ ਬੱਸੀ, ਨਵਜੋਤ ਸਿੰਘ, ਬਲਵਿੰਦਰ ਕੁਮਾਰ, ਰਾਮ ਚੇਚੀ, ਦਲਜੀਤ ਸਿੰਘ, ਓਮਪਾਲ, ਬੰਟੀ ਚੌਧਰੀ, ਜਸ ਕਸਾਣਾ, ਚਰਨਜੀਤ ਕੁਮਾਰ, ਕਾਲਾ ਲੰਬੜ, ਹਰਮੇਸ਼ ਚੇਚੀ, ਹਰਮੇਸ਼ ਮਿਸਤਰੀ, ਜਰਨੈਲ ਸਿੰਘ, ਗੁਲਸ਼ਨ, ਪਿੰਦਰ ਕੁਮਾਰ, ਬਲਵਿੰਦਰ ਸਿੰਘ, ਅਵਤਾਰ ਧੀਮਾਨ, ਸ਼ਿੰਦਾ ਧੀਮਾਨ, ਸੁਰਿੰਦਰ ਸ਼ਿੰਦਾ, ਅਜੀਤ ਸਿੰਘ ਮਿਸਤਰੀ, ਅਵਤਾਰ ਚੰਦ, ਪਿਆਰਾ ਸਿੰਘ, ਜਸਵੰਤ ਸ਼ੇਰ ਤੇ ਸਮੂਹ ਪਿੰਡ ਵਾਸੀ ਮੌਜੂਦ ਸਨ।