27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਭਲਾਈ ਬੋਰਡ ਵਲੋਂ ਭੋਲੇਵਾਲ ਵਿਖੇ ਲੋਕ ਮਿਲਣੀ

ਪੋਜੇਵਾਲ ਸਰਾਂ, 27 ਅਗਸਤ (ਨਵਾਂਗਰਾਈਂ) - ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਉਹ ਕਰ ਵਿਖਾਇਆ ਹੈ ਜੋ ਅੱਜ ਤੱਕ ਕੋਈ ਸਰਕਾਰ ਨਹੀਂ ਕਰ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਭਲਾਈ ਬੋਰਡ ਪੰਜਾਬ ਨੇ ਪਿੰਡ ਭੋਲੇਵਾਲ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਸਮੇਂ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਪੋਜੇਵਾਲ ਸਰਾਂ, 27 ਅਗਸਤ (ਨਵਾਂਗਰਾਈਂ) - ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਉਹ ਕਰ ਵਿਖਾਇਆ ਹੈ ਜੋ ਅੱਜ ਤੱਕ ਕੋਈ ਸਰਕਾਰ ਨਹੀਂ ਕਰ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਭਲਾਈ ਬੋਰਡ ਪੰਜਾਬ ਨੇ ਪਿੰਡ ਭੋਲੇਵਾਲ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਸਮੇਂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ 95 ਫੀਸਦੀ ਘਰਾਂ ਵਿੱਚ ਬਿਜਲੀ ਦੇ ਬਿੱਲ ਨਹੀਂ ਆ ਰਹੇ। ਇਸ ਇਲਾਕੇ ਦੇ ਕਿਸਾਨਾਂ ਨੂੰ ਕੰਢੀ ਨਹਿਰ ਦਾ ਪਾਣੀ ਮਿਲਣ ਲੱਗ ਪਿਆ ਹੈ ਜਦਕਿ ਕਈ ਦਹਾਕਿਆਂ ਤੋਂ ਕੰਢੀ ਨਹਿਰ ਬਣ ਰਹੀ ਸੀ ਪਰ ਕਿਸੇ ਵੀ ਸਰਕਾਰ ਕੰਢੀ ਨਹਿਰ ਵੱਲ ਧਿਆਨ ਨਹੀਂ ਦਿੱਤਾ ਹੁਣ ਭਗਵੰਤ ਮਾਨ ਦੀ ਸਰਕਾਰ ਕੰਢੀ ਦੇ ਬਲਾਚੌਰ ਹਲਕੇ ਦੇ ਲੋਕਾਂ ਨੂੰ ਕੰਢੀ ਨਹਿਰ ਦਾ ਪਾਣੀ ਚਾਲੂ ਕਰਵਾ ਦਿੱਤਾ ਹੈ ਜੋ ਕਿ ਇਸ ਇਲਾਕੇ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਅੰਦਰ ਔਰਤਾਂ ‘ਮਾਵਾਂ ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਪ੍ਰਤੀ ਮਹੀਨਾ 1000/- ਤੇ 1500/- ਰੁਪਏ ਆਉਣੇ ਸ਼ੁਰੂ ਹੋ ਗਏ ਹਨ। 50 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਫ਼ਤ ਤੀਰਥ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਇਲਾਕੇ ਦੀ ਹਰ ਸਮੱਸਿਆ ਦੇ ਹੱਲ ਲਈ ਹਰ ਵੇਲੇ ਲੋਕਾਂ ਲਈ ਹਾਜ਼ਰ ਹਨ। ਇਸ ਮੌਕੇ ਨਗਰ ਨਿਵਾਸੀਆਂ ਵਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਸ਼ੋਕ ਕੁਮਾਰ ਸਰਪੰਚ ਭੋਲੇਵਾਲ, ਮਾਸਟਰ ਮਹਿੰਦਰ ਪਾਲ ਭੋਲੇਵਾਲ, ਪ੍ਰੇਮ ਚੰਦ ਚਾਂਦਪੁਰ ਰੁੜਕੀ, ਮਹਿੰਦਰ ਪਾਲ ਨੰਬਰਦਾਰ, ਜਗਦੀਸ਼ ਰਾਏ ਸਟੇਟ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ ’ਚ ਲਾਇਬ੍ਰੇਰੀਅਨ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਟੋਰੋਵਾਲ ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਲੋਕ ਮਿਲਣੀ
Ad Position 24