28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਹਿੱਤ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਹੋਰ ਅਹੁਦੇਦਾਰ ਅਤੇ ਮੈਂਬਰਾਨ। ਕੁਦਰਤ ਨਾਲ ਕੀਤੇ ਖਿਲਵਾੜ ਕਾਰਨ ਹੜ੍ਹਾਂ ਨੇ ਨੇਪਾਲ ’ਚ ਮਚਾਈ ਭਿਆਨਕ ਤਬਾਹੀ - ਪਠਲਾਵਾ ਸੰਸਥਾ

ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਨੇਪਾਲ ਦੇ ਦੋ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਈ ਹੈ। ਸੈਂਕੜੇ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ।

Ad Position 21
No active advertisement
ਸੰਤ ਬਾਬਾ ਬਲਵੀਰ ਸਿੰਘ ਠੇਰੀ ਸਾਹਿਬ ਵਾਲੇ ਨਹੀਂ ਰਹੇ , ਸਸਕਾਰ 29 ਨੂੰ 29-08-2026
ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਨੇਪਾਲ ਦੇ ਦੋ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਈ ਹੈ। ਸੈਂਕੜੇ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ। ਅਰਬਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਤਬਾਹੀ ਦਾ ਮੰਜ਼ਰ ਇੰਨਾ ਭਿਆਨਕ ਤੇ ਖੌਫਨਾਕ ਸੀ ਕਿ ਵਾਪਰੇ ਭਿਆਨਕ ਦ੍ਰਿਸ਼ਾਂ ਨੂੰ ਵੇਖ ਕੇ ਦਿਲ ਦਹਿਲਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਗਲੇਸ਼ੀਅਰ ਦੇ ਟੁੱਟਣ ਨਾਲ ਨਦੀ ਦੇ ਵਹਾਅ ਵਿੱਚ ਅਚਾਨਕ ਰੁਕਾਵਟ ਤੋਂ ਬਾਅਦ ਪਾਣੀ ਦੇ ਪ੍ਰੈਸ਼ਰ ਨੇ ਇਸ ਤਰਾਂ ਤਬਾਹੀ ਨੂੰ ਅੰਜਾਮ ਦਿੱਤਾ ਕਿ ਵਿਆਪਕ ਪੱਧਰ ’ਤੇ ਜਾਨੀ ਤੇ ਮਾਲੀ ਨੁਕਸਾਨ ਦਾ ਖਮਿਆਜ਼ਾ ਨੇਪਾਲ ਦੇ ਲੋਕਾਂ ਨੂੰ ਉਠਾਉਣਾ ਪਿਆ ਹੈ। ਇਸ ਸੰਦਰਭ ਵਿਚ ਪਠਲਾਵਾ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ ਅਤੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ ਨੇ ਆਖਿਆ ਕਿ ਤਬਾਹੀ ਦੇ ਖੌਫਨਾਕ ਮੰਜਰ ਨੂੰ ਵੇਖ ਕੇ ਮਹਿਸੂਸ ਹੁੰਦਾ ਹੈ ਕਿ ਕਿਤੇ ਨਾ ਕਿਤੇ ਮਨੁੱਖ ਦੁਆਰਾ ਕੁਦਰਤੀ ਕਾਇਦੇ ਕਾਨੂੰਨਾਂ ਨਾਲ ਕੀਤਾ ਜਾ ਰਿਹਾ ਖਿਲਵਾੜ ਤੇ ਇਨਸਾਨ ਦੁਆਰਾ ਉਸਾਰੀਆਂ ਜਾ ਰਹੀਆਂ ਅਣ-ਅਧਿਕਾਰਤ ਇਮਾਰਤਾਂ ਨੇ ਇਸ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਬੁਲਾਰਿਆਂ ਨੇ ਆਖਿਆ ਕਿ ਕੁਦਰਤ ਨਾਲ ਟੱਕਰ ਲੈਣ ਦਾ ਸਿੱਧਾ-ਸਿੱਧਾ ਅਰਥ ਹੈ ਤਬਾਹੀ। ਅਜਿਹਾ ਹੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵਾਪਰ ਰਿਹਾ ਹੈ। ਬੀਤੇ ਸਮੇਂ ਵਿੱਚ ਉਤਰਾਖੰਡ ਤੇ ਜੰਮੂ-ਕਸ਼ਮੀਰ ਦੇ ਇਲਾਕਿਆਂ ਵਿੱਚ ਵਾਪਰੀਆਂ ਵੱਡੀਆਂ ਘਟਨਾਵਾਂ ਇਨਸਾਨ ਨੂੰ ਸਤਰਕ ਕਰਦੀਆਂ ਰਹੀਆਂ ਹਨ ਪਰ ਅਸੀਂ ਆਪਣੇ ਨਿਜੀ ਮੁਫਾਦਾਂ ਦੀ ਪੂਰਤੀ ਲਈ ਕੁਦਰਤ ਦੇ ਵਿਧਾਨ ਨੂੰ ਭੁੱਲ ਕੇ ਬਹਿ ਜਾਂਦੇ ਹਾਂ। ਨੇਪਾਲ ਵਿਚ ਵਾਪਰੀ ਇਹ ਘਟਨਾ ਦੁਨੀਆਂ ਦੇ ਦੂਸਰੇ ਦੇਸ਼ਾਂ ਲਈ ਇਕ ਵੱਡਾ ਸਬਕ ਹੈ। ਪਠਲਾਵਾ ਸੰਸਥਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਨ ਸਮੇਤ ਇਸਤਰੀ ਵਿੰਗ ਹੜਾਂ ਦੀ ਵਿਆਪਕ ਤਬਾਹੀ ਨਾਲ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੀ ਹੋਈ ਵਿਸ਼ਵ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਮੁਸੀਬਤ ਦੀ ਇਸ ਘੜੀ ਵਿਚ ਇਸ ਦੇਸ਼ ਨੂੰ ਹਰ ਤਰਾਂ ਦੀ ਸਹਾਇਤਾ ਨਾਲ ਨਿਵਾਜਿਆ ਜਾਵੇ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ ਮੈਨ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਵਾਈਸ ਪ੍ਰਧਾਨ ਸਤੀਸ਼ ਕੁਮਾਰ ਐਮਾ ਜੱਟਾਂ, ਉਪ ਚੇਅਰਮੈਨ ਸੰਦੀਪ ਕੁਮਾਰ ਗੌੜ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜੈਨ ਮਾਡਲ ਸਕੂਲ ਦੀਆਂ ਰੱਸਾਕਸ਼ੀ ਟੀਮਾਂ ਨੇ ਸਟੇਟ ਪੱਧਰ ਲਈ ਕੀਤਾ ਕੁਆਲੀਫਾਈ ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਧੂਮ-ਧਾਮ ਨਾਲ ਰੱਖੜੀ ਦਾ ਤਿਉਹਾਰ ਮਨਾਇਆ
Ad Position 24