29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਕਰਵਾਏ ਰੱਖੜੀ ਬਣਾਉਣ ਦੇ ਮੁਕਾਬਲੇ ਦੌਰਾਨ ਭਾਗ ਲੈਂਦੇ ਵਿਦਿਆਰਥੀ। ਨਿਊ ਆਦਰਸ਼ ਸਕੂਲ ਸੜੋਆ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਸੜੋਆ, 28 ਅਗਸਤ (ਹਰਮੇਲ ਸਹੂੰਗੜਾ) - ਇਲਾਕੇ ਦੇ ਨਾਮਵਰ ਸਕੂਲ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 29-08-2026
ਸੜੋਆ, 28 ਅਗਸਤ (ਹਰਮੇਲ ਸਹੂੰਗੜਾ) - ਇਲਾਕੇ ਦੇ ਨਾਮਵਰ ਸਕੂਲ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਜਮਾਤ ਤੀਜੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਕਰਵਾਏ ਗਏ। ਵਿਦਿਆਰਥੀਆਂ ਦੀ ਰਚਨਾਤਮਕਤਾ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਤੇ ਰਚਨਾਤਮਕ ਸਰਗਰਮੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਗੀਤਿਕਾ ਚੰਦੇਲ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਗੋਵਾਲ ਵਿਖੇ 6 ਸਤੰਬਰ ਨੂੰ ਹੋਵੇਗਾ ਸਾਲਾਨਾ ਵਿਸ਼ਾਲ ਛਿੰਝ ਮੇਲਾ ਅਗਲੀ ਖ਼ਬਰ ਜੈਨ ਮਾਡਲ ਸਕੂਲ ਦੀਆਂ ਰੱਸਾਕਸ਼ੀ ਟੀਮਾਂ ਨੇ ਸਟੇਟ ਪੱਧਰ ਲਈ ਕੀਤਾ ਕੁਆਲੀਫਾਈ
Ad Position 24