29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪਿੰਡ ਝਿੰਗੜਾਂ ਵਿਖੇ ਅਖੰਡ ਪਾਠ ਦੀ ਪਹਿਲੀ ਲੜੀ ਨਾਲ ਸ਼ੁੁਰੂ ਹੋਇਆ ਰਾਜਾ ਸਾਹਿਬ ਦਾ ਸਾਲਾਨਾ ਜੋੜ ਮੇਲਾ 31 ਅਗਸਤ ਨੂੰ ਤੀਸਰੀ ਲੜੀ ਦੇ ਅਖੰਡ ਪਾਠ ਆਰੰਭ ਹੋਣ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ- ਜਥੇ. ਝਿੰਗੜ

ਔੜ/ਝਿੰਗੜਾਂ, 28 ਅਗਸਤ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਦਾ 86ਵਾਂ ਜੋੜ ਮੇਲਾ 74 ਅਖੰਡ ਪਾਠ ਦੀ ਲੜੀ ਨਾਲ ਸ਼ੁਰੂ ਹੋਇਆ। ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 31 ਅਗਸਤ ਨੂੰ ਦੂਸਰੀ ਲੜੀ ਦੇ ਪਾਠ ਦੇ ਭੋਗ ਪੈਣ ਤੋਂ ਬਾਅਦ ਤੀਸਰੀ ਲੜੀ ਦੇ ਪਾਠ ਆਰੰਭ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 29-08-2026
ਔੜ/ਝਿੰਗੜਾਂ, 28 ਅਗਸਤ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਦਾ 86ਵਾਂ ਜੋੜ ਮੇਲਾ 74 ਅਖੰਡ ਪਾਠ ਦੀ ਲੜੀ ਨਾਲ ਸ਼ੁਰੂ ਹੋਇਆ। ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 31 ਅਗਸਤ ਨੂੰ ਦੂਸਰੀ ਲੜੀ ਦੇ ਪਾਠ ਦੇ ਭੋਗ ਪੈਣ ਤੋਂ ਬਾਅਦ ਤੀਸਰੀ ਲੜੀ ਦੇ ਪਾਠ ਆਰੰਭ ਕੀਤੇ ਜਾਣਗੇ। ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਰਾਤ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ। ਪਹਿਲੀ ਸਤੰਬਰ ਨੂੰ ਦਿਨ ਦੇ ਦੀਵਾਨ ਵਿੱਚ ਨਾਮਵਾਰ ਗਾਇਕ ਰਮੇਸ਼ ਚੌਹਾਨ, ਢਾਡੀ ਭਾਈ ਧੰਨਾ ਸਿੰਘ 96 ਕਰੋੜੀ ਆਪਣਾ ਪ੍ਰੋਗਰਾਮ ਪੇਸ਼ ਕਰਨਗੇ ਅਤੇ ਇਸੇ ਦਿਨ ਰਾਤ ਦੇ ਧਾਰਮਿਕ ਦੀਵਾਨ ਵਿੱਚ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ, ਬਾਬਾ ਰੌਸ਼ਨ ਸਿੰਘ ਮਾਛੀਵਾੜੇ ਵਾਲਿਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 2 ਸਤੰਬਰ ਨੂੰ ਤੀਸਰੀ ਲੜੀ ਦੇ ਪਾਠਾਂ ਦੇ ਭੋਗ ਪੈਣ ਤੋਂ ਬਾਅਦ ਵੱਖ-ਵੱਖ ਕੀਰਤਨੀ, ਢਾਡੀ ਜਥਿਆਂ ਤੋਂ ਇਲਾਵਾ ਨਾਮਵਰ ਗਾਇਕ ਪੰਮਾ ਡੂੰਮੇਵਾਲੀਆ, ਗਾਇਕਾ ਜਸਵਿੰਦਰ ਬਰਾੜ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 31 ਅਗਸਤ ਤੋਂ 2 ਸਤੰਬਰ ਨੂੰ ਸਲਾਨਾ ਜੋੜ ਮੇਲੇ ਵਿੱਚ ਸੰਗਤਾਂ ਨੂੰ ਆਲੇ ਦੁਆਲੇ ਦੇ ਪਿੰਡਾਂ ਤੇ ਸ਼ਹਿਰਾਂ ਤੋਂ ਲਿਆਉਣ ਲਈ ਗੱਡੀਆਂ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਅਜੀਤ ਸਿੰਘ ਗੋਸਲ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਹੈੱਡ ਗ੍ਰੰਥੀ ਬੁੱਧ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਪਾਠੀ ਗੁਰਮੁੱਖ ਸਿੰਘ, ਨੰਬਰਦਾਰ ਗੁਰਮੀਤ ਸਿੰਘ ਤੇ ਸਰਬਣ ਸਿੰਘ ਨੰਬਰਦਾਰ, ਜਤਿੰਦਰ ਸਿੰਘ, ਮਨਦੀਪ ਸਿੰਘ, ਦਵਿੰਦਰ ਪਾਲ, ਗੁਰਮੇਲ ਰਾਮ ਇਟਲੀ, ਤੀਰਥ ਸਿੰਘ ਸ਼ੇਰਗਿੱਲ, ਜਸਪਾਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਮੈਰਿਟ ’ਚ ਆਈਆਂ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਅਗਲੀ ਖ਼ਬਰ ਰਾਧਾ ਮਾਧਵ ਸੇਵਾ ਸੰਮਤੀ ਨੇ ਬਲਾਚੌਰ ਵਿਖੇ ਲਗਾਇਆ ਦੁੱਧ ਦਾ ਲੰਗਰ
Ad Position 24