29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸ.ਐਚ.ਓ ਵਰਿੰਦਰ ਕੁਮਾਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦੇਣ ਸਮੇਂ। ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਨਵਾਂਸ਼ਹਿਰ, 28 ਅਗਸਤ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਐਸ. ਐਚ.

Ad Position 21
No active advertisement
ਅਜੀਤ ਡੈਸਕ 29-08-2026
ਨਵਾਂਸ਼ਹਿਰ, 28 ਅਗਸਤ (ਜਸਬੀਰ ਸਿੰਘ ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਐਸ.ਐਚ.ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਲੰਗੜੋਆ ਪਿੰਡ ਤੋਂ ਹੁੰਦੇ ਹੋਏ ਮੇਨ ਹਾਈ-ਵੇ ’ਤੇ ਪਿੰਡ ਸਜਾਵਲਪੁਰ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਪਿੰਡ ਸਜਾਵਲਪੁਰ ਤੋਂ ਥੋੜਾ ਪਿੱਛੇ ਸੀ ਮੋਟਰ ਕੋਲ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਤੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਫੜ੍ਹਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਦੀ ਪਹਿਚਾਣ ਕਮਲਜੀਤ ਸਿੰਘ ਉਰਫ਼ ਕਮਲ ਪੁੱਤਰ ਮੋਹਨ ਸਿੰਘ ਵਾਸੀ ਪੁੰਨੂੰ ਮਜਾਰਾ ਹਾਲ ਵਾਸੀ ਸਲੋਹ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੁਜਫਰਪੁਰ ’ ਚੋਂ ਦੋ ਗੈਸ ਸਿਲੰਡਰ ਚੋਰੀ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਜੀਂਦੋਵਾਲ - ਬੰਗਾ ਵਿਖੇ ਗੁਰਮਤਿ ਸਮਾਗਮ ਭਲਕੇ
Ad Position 24