29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਚੰਡੀਗੜ੍ਹ ’ਚ ਕੇਂਦਰ ਸਰਕਾਰ ਖਿਲਾਫ ਕਾਂਗਰਸ ਦਾ ਹੱਲਾ-ਬੋਲ

ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਖਿਲਾਫ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਗ੍ਰਿਫਤਾਰੀਆਂ ਦਿੱਤੀਆਂ।

Ad Position 21
No active advertisement
ਧਰਨਾ ਪ੍ਰਦਰਸ਼ਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨਾਲ ਹੋਰ। 29-08-2026
ਕਾਠਗੜ੍ਹ, 28 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਖਿਲਾਫ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਗ੍ਰਿਫਤਾਰੀਆਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਵੀ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਗ੍ਰਿਫਤਾਰੀ ਦਿੱਤੀ। ਗ੍ਰਿਫਤਾਰੀ ਦੇਣ ਵਾਲਿਆਂ ਵਿੱਚ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ, ਨਾਨਕ ਸਿੰਘ ਜੰਡੀ, ਸਰਪੰਚ ਬਲਜਿੰਦਰ ਸਿੰਘ ਮਾਣੇਵਾਲ, ਅਰਜੁਨ ਸਿੰਘ ਰੈਲ ਮਾਜਰਾ, ਸੰਜੀਵ ਸੋਨੂੰ, ਰਕੇਸ਼ ਖਾਨ, ਸਰਪੰਚ ਜਸਵਿੰਦਰ ਸਿੰਘ ਭਾਟੀਆ ਆਸਰੋਂ, ਰਜਿੰਦਰ ਕਟਾਰੀਆ, ਕਲਵਿੰਦਰ ਮੰਡ, ਐਸ. ਸੀ ਸੈੱਲ ਦੇ ਚੇਅਰਮੈਨ ਜਿੰਦਰ ਕੁਮਾਰ ਬਲਾਚੌਰ, ਧਰਮਪਾਲ ਭਰਥਲਾ ਸਾਬਕਾ ਚੇਅਰਮੈਨ ਬਲਾਚੌਰ, ਅਮ੍ਰਿਤ ਮੰਗੂਪੁਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਦੇਸ਼ ਵਿੱਚ ਚੀਨੀ, ਦਾਲਾਂ, ਪੈਟਰੋਲ, ਡੀਜ਼ਲ ਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਇਸ ਵਧ ਰਹੀ ਮਹਿੰਗਾਈ ਖਿਲਾਫ ਹੀ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਗ੍ਰਿਫਤਾਰੀਆਂ ਦਿੱਤੀਆਂ ਹਨ। ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ 11 ਦੇ ਥਾਣੇ ਵਿੱਚ ਲਿਜਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਥਾਣਾ ਕਾਠਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ, ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ, ਨਸ਼ੀਲੇ ਟੀਕਿਆਂ ਤੇ ਕਾਰ ਸਮੇਤ ਕਥਿਤ ਦੋਸ਼ੀ... ਅਗਲੀ ਖ਼ਬਰ ਪਿੰਡ ਮਜਾਰਾ ਕਲਾਂ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਆਮ ਇਜਲਾਸ ਹੋਇਆ
Ad Position 24