ਪੀ . ਐਮ . ਸ੍ਰੀ ਮੁਕੰਦਪੁਰ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹੇ ’ ਚ ਗੱਡੇ ਸਫਲਤਾ ਦੇ ਝੰਡੇ
ਮੁਕੰਦਪੁਰ, 29 ਅਗਸਤ (ਅਮਰੀਕ ਸਿੰਘ ਢੀਂਡਸਾ) - ਪੀ. ਐੱਮ.
ਮੁਕੰਦਪੁਰ, 29 ਅਗਸਤ (ਅਮਰੀਕ ਸਿੰਘ ਢੀਂਡਸਾ) - ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਕੰਦਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਕਿਸ਼ਨ ਖਟਕੜ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਯੋਗਾ, ਨੈਸ਼ਨਲ ਸਟਾਈਲ ਕਬੱਡੀ ਅਤੇ ਹੈਂਡਬਾਲ ਵਿੱਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ, ਜਦ ਕਿ ਵਿਦਿਆਰਥੀ ਨੇ ਕੁਸ਼ਤੀ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਅੰਡਰ- 17 ਅਤੇ ਅੰਡਰ- 19 ਯੋਗਾ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਵਿਦਿਆਰਥਣਾਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਸਰਬਜੀਤ ਕੌਰ ਨੇ ਲਗਨ ਅਤੇ ਮਿਹਨਤ ਨਾਲ ਤਿਆਰੀ ਕਰਵਾਈ। ਅੰਡਰ- 17 ਨੈਸ਼ਨਲ ਸਟਾਈਲ ਕਬੱਡੀ ਵਿੱਚ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੀਮ ਦੀ ਤਿਆਰੀ ਲਈ ਭੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਨਿਰੰਤਰ ਅਭਿਆਸ ਕਰਵਾਉਂਦਿਆਂ ਬਿਹਤਰੀਨ ਤਰੀਕੇ ਨਾਲ ਤਿਆਰ ਕੀਤਾ। ਅੰਡਰ- 19 ਹੈਂਡਬਾਲ ਵਿੱਚ ਸਕੂਲ ਲਈ ਇੱਕ ਹੋਰ ਮਾਣ ਵਾਲੀ ਗੱਲ ਰਹੀ ਕਿ 7 ਵਿਦਿਆਰਥਣਾਂ ਦੀ ਸਟੇਟ ਪੱਧਰ ਲਈ ਚੋਣ ਹੋਈ। ਇਸ ਉਪਲਬਧੀ ਵਿੱਚ ਹੈਂਡਬਾਲ ਕੋਚ ਲੈਂਬਰ ਸਿੰਘ ਦੀ ਮਿਹਨਤ ਅਤੇ ਰਹਿਨੁਮਾਈ ਦਾ ਅਹਿਮ ਯੋਗਦਾਨ ਰਿਹਾ। ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿੱਚ ਸਕੂਲ ਦੇ 10+2 ਆਰਟਸ ਦੇ ਵਿਦਿਆਰਥੀ ਆਰੀਅਨ ਨੇ 79 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਖਾਸ ਗੱਲ ਇਹ ਹੈ ਕਿ ਆਰੀਅਨ ਨੇ ਪਿਛਲੇ ਸਾਲ ਵੀ ਸੋਨੇ ਦਾ ਤਗਮਾ ਜਿੱਤਿਆ ਸੀ। ਲਗਾਤਾਰ ਦੂਜੇ ਸਾਲ ਸੋਨੇ ਦਾ ਤਗਮਾ ਜਿੱਤਣਾ ਉਸਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ। ਸਕੂਲ ਦੀਆਂ ਇਹ ਸ਼ਾਨਦਾਰ ਖੇਡ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਕੋਚਾਂ ਦੀ ਨਿਰੰਤਰ ਰਹਿਨੁਮਾਈ ਦਾ ਨਤੀਜਾ ਹਨ। ਸਕੂਲ ਪਰਿਵਾਰ ਵੱਲੋਂ ਸਮੂਹ ਜੇਤੂ ਖਿਡਾਰੀਆਂ, ਵਿਦਿਆਰਥਣਾਂ, ਅਧਿਆਪਕਾਂ ਅਤੇ ਕੋਚਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਸਟੇਟ ਪੱਧਰ ਲਈ ਚੁਣੀਆਂ ਵਿਦਿਆਰਥਣਾਂ ਅਤੇ ਸਮੂਹ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਰਾਜਵੀਰ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।