30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰੇ- ਸੰਦੀਪ ਭਾਟੀਆ (ਸੋਨੂੰ)

ਕਾਠਗੜ੍ਹ , 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਮਹਾਂ ਹੜਤਾਲ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਹੜਤਾਲ ਕਰਨ ਲਈ ਮਜਬੂਰ ਹੋਣਾ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਕਾਠਗੜ੍ਹ , 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਮਹਾਂ ਹੜਤਾਲ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਣਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਹੜਤਾਲ ਕਰਨ ਲਈ ਮਜਬੂਰ ਹੋਣਾ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਸੰਦੀਪ ਭਾਟੀਆ ਨੇ ਕਿਹਾ ਕਿ ਪੰਜਾਬ ਦੇ ਕਰੀਬ 4 ਲੱਖ ਸਰਕਾਰੀ ਮੁਲਾਜ਼ਮ ਅਤੇ ਲੱਖਾਂ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੇ ਬਣਦੇ ਡੀ.ਏ. ਦੇ ਬਕਾਏ, ਤਨਖ਼ਾਹਾਂ ਅਤੇ ਹੋਰ ਵਿੱਤੀ ਮਸਲਿਆਂ ਦੇ ਹੱਲ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰ ਅਤੇ ਲੋਕਾਂ ਦੀ ਸੇਵਾ ਵਿੱਚ ਲਗਾ ਦਿੰਦੇ ਹਨ, ਉਨ੍ਹਾਂ ਨੂੰ ਆਪਣੇ ਹੀ ਹੱਕ ਲੈਣ ਲਈ ਸੰਘਰਸ਼ ਦੇ ਰਾਹ ’ਤੇ ਤੁਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿਸਰਕਾਰ ਸਮੇਂ ਸਿਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਤਾਂ ਅੱਜ ਹੜਤਾਲ ਵਰਗੀ ਸਥਿਤੀ ਪੈਦਾ ਨਾ ਹੁੰਦੀ। ਤਸਵੀਰ 29 ਨਵਾਂਸ਼ਹਿਰ 41 ਸੰਦੀਪ ਭਾਟੀਆ (ਸੋਨੂੰ) ਆਦੋਆਣਾ
Ad Position 22
No active advertisement
ਪਿਛਲੀ ਖ਼ਬਰ ਸੂਰਾਪੁਰ ਵਿਖੇ ਸਾਲਾਨਾ ਛਿੰਝ ਮੇਲਾ ਅਤੇ ਕਬੱਡੀ ਕੱਪ ਮੇਲਾ 8 ਅਤੇ 9 ਨੂੰ ਅਗਲੀ ਖ਼ਬਰ ਭਗਵਾਨ ਮਹਾਂਵੀਰ ਸਕੂਲ ਵਿਖੇ ਬੂਟੇ ਲਗਾਉਣ ਮੌਕੇ ਐਨ.ਸੀ.ਸੀ ਕੈਡਟ ਅਤੇ ਵਿਦਿਆਰਥੀ। ਭਗਵਾਨ ਮਹਾਂਵੀਰ ਸਕੂਲ ਬੰਗਾ ਵਲੋਂ ‘...
Ad Position 24