30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਸ਼ੇ ਪੰਜਾਬ ਦੀ ਜਵਾਨੀ ਦੇ ਵੈਰੀ ਬਣੇ - ਪ੍ਰੇਮ ਸਿੰਘ ਕਲਸੀ

ਕਟਾਰੀਆਂ, 29 ਅਗਸਤ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਪੰਚਾਇਤ ਮੈਂਬਰ ਪ੍ਰੇਮ ਸਿੰਘ ਕਲਸੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਦੇ ਵੈਰੀ ਬਣ ਚੁੱਕੇ ਹਨ। ਕਿਉਂਕਿ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਏ ਦਿਨ ਗੱਭਰੂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਕਟਾਰੀਆਂ, 29 ਅਗਸਤ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਪੰਚਾਇਤ ਮੈਂਬਰ ਪ੍ਰੇਮ ਸਿੰਘ ਕਲਸੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਦੇ ਵੈਰੀ ਬਣ ਚੁੱਕੇ ਹਨ। ਕਿਉਂਕਿ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਏ ਦਿਨ ਗੱਭਰੂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਂਦੀ। ਪਰ ਫੇਰ ਵੀ ਕੁਝ ਕੁ ਸਮਾਜ ਦੇ ਵੈਰੀ ਚੋਰੀ ਛੁਪੇ ਨਸ਼ਿਆਂ ਦਾ ਧੰਦਾ ਕਰਕੇ ਸਾਡੀ ਨੌਜਵਾਨ ਪੀੜ੍ਹੀ ਦੀਆਂ ਜੜ੍ਹਾਂ ਖੋਖਲੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਸਾਡੇ ਪੁੱਤ ਵੀ ਨਸ਼ਿਆਂ ਦੇ ਆਦੀ ਬਣ ਗਏ ਤਾਂ ਫਿਰ ਹੀ ਸਾਡੀਆਂ ਅੱਖਾਂ ’ਤੇ ਬੱਝੀ ਪੱਟੀ ਖੁੱਲੇਗੀ। ਪ੍ਰੇਮ ਸਿੰਘ ਕਲਸੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪ ਹੀ ਚਾਹੀਦਾ ਹੈ ਕਿ ਉਹ ਨਸ਼ਿਆਂ ਦੀ ਦਲ-ਦਲ ਵਿੱਚ ਫਸਣ ਦੀ ਬਜਾਏ ਸਮਾਜ ਸੇਵੀ ਕੰਮਾਂ ਵਿੱਚ ਰੁਚੀ ਰੱਖਣ ਤਾਂ ਜੋ ਉਹਨਾਂ ਦਾ ਉਜੜਿਆ ਜੀਵਨ ਮੁੜ ਸਵਰਗ ਬਣ ਸਕੇ। ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੌਤ ਰੂਪੀ ਨਸ਼ਿਆਂ ਦੀ ਬਿਮਾਰੀ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਚੀ ਰੱਖਣ ਤਾਂ ਜੋ ਉਹਨਾਂ ਦਾ ਦੇਸ਼ ਵਿੱਚ ਨਾ ਚਮਕ ਸਕੇ। ਤਸਵੀਰ 29 ਨਵਾਂਸ਼ਹਿਰ 20 ਸਮਾਜ ਸੇਵੀ ਪ੍ਰੇਮ ਸਿੰਘ ਕਲਸੀ
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਬੰਗਾ ਡਵੀਜ਼ਨ ਅੱਗੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
Ad Position 24