ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਬਲਾਚੌਰ ਵਿਖੇ ਕਰਨਗੇ ਵਿਸ਼ਾਲ ਪੰਜਾਬ ਬਚਾਓ ਰੈਲੀ - ਸੰਦੀਪ ਚੌਧਰੀ ਹਨੀ ਟੌਂਸਾ
ਕਾਠਗੜ੍ਹ , 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 12 ਸਤੰਬਰ ਦਿਨ ਸ਼ਨੀਵਾਰ ਨੂੰ ਬਲਾਚੌਰ ਵਿਖੇ ਵਿਸ਼ਾਲ ਪੰਜਾਬ ਬਚਾਓ ਰੈਲੀ ਕਰਨ ਲਈ ਆ ਰਹੇ ਹਨ। ਇਸ ਰੈਲੀ ਨੂੰ ਇਤਿਹਾਸਕ ਅਤੇ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਅਤੇ ਸੀਨੀਅਰ ਨੌਜਵਾਨ ਆਗੂ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਦਿਨ ਰਾਤ ਇੱਕ ਕਰਕੇ ਪੂਰੇ ਹਲਕੇ ਵਿੱਚ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਕਾਠਗੜ੍ਹ , 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 12 ਸਤੰਬਰ ਦਿਨ ਸ਼ਨੀਵਾਰ ਨੂੰ ਬਲਾਚੌਰ ਵਿਖੇ ਵਿਸ਼ਾਲ ਪੰਜਾਬ ਬਚਾਓ ਰੈਲੀ ਕਰਨ ਲਈ ਆ ਰਹੇ ਹਨ। ਇਸ ਰੈਲੀ ਨੂੰ ਇਤਿਹਾਸਕ ਅਤੇ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਅਤੇ ਸੀਨੀਅਰ ਨੌਜਵਾਨ ਆਗੂ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਦਿਨ ਰਾਤ ਇੱਕ ਕਰਕੇ ਪੂਰੇ ਹਲਕੇ ਵਿੱਚ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਜਿਵੇਂ ਨੰਗਲ, ਫਤਿਹਪੁਰ, ਮਾਜਰਾ ਜੱਟਾਂ, ਰਾਏਪੁਰ ਮਾਜਰਾ, ਭਰਥਲਾ, ਆਸਰੋਂ ਅਤੇ ਹੋਰ ਕਈ ਪਿੰਡਾਂ ਵਿਖੇ ਵਰਕਰ ਸਾਹਿਬਾਨ ਨਾਲ ਰੈਲੀ ਸਬੰਧੀ ਵਿਸ਼ੇਸ਼ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਵਰਕਰਾਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਰ ਪਿੰਡ-ਪਿੰਡ ਜਾ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਪੂਰੇ ਜੋਬਨ ’ਤੇ ਚਲਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਲੋਕਾਂ ਵਿੱਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ 12 ਸਤੰਬਰ ਵਾਲੀ ਵਿਸ਼ਾਲ ਪੰਜਾਬ ਬਚਾਓ ਰੈਲੀ ਹੀ ਪੰਜਾਬ ਦਾ ਭਵਿੱਖ ਤੈਅ ਕਰੇਗੀ ਅਤੇ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਇੱਕ ਵੱਡਾ ਸੰਦੇਸ਼ ਦੇਵੇਗੀ। ਇਸ ਮੌਕੇ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਦਲਜੀਤ ਮਾਣੇਵਾਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।