ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ
ਬੰਗਾ, 30 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 6 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਸਿਟੀ ਬੰਗਾ ਦੇ ਐਸ.
ਬੰਗਾ, 30 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 6 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਸਿਟੀ ਬੰਗਾ ਦੇ ਐਸ. ਐਚ. ਓ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗਸ਼ਤ ’ਤੇ ਸਨ। ਪੁਲਿਸ ਪਾਰਟੀ ਹੱਪੋਵਾਲ ਰੋਡ ਤੋਂ ਪਿੰਡ ਖਟਕੜ ਖੁਰਦ ਨੂੰ ਸੂਆ ਦੇ ਨਾਲ-ਨਾਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਸ਼ਮਸ਼ਾਨਘਾਟ ਖਟਕੜ ਖੁਰਦ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਦੀ ਗੱਡੀ ਨੂੰ ਦੇਖ ਘਬਰਾ ਕੇ ਆਪਣੀ ਪਹਿਨੀ ਕੈਪਰੀ ਦੀ ਜੇਬ ਵਿੱਚੋਂ ਇੱਕ ਵਜ਼ਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤੀ ਤੇ ਆਪ ਤੇਜ਼ ਕਦਮੀਂ ਮੌਕੇ ਤੋਂ ਖਿਸਕਣ ਲੱਗਾ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ’ਤੇ ਉਸ ਨੇ ਆਪਣਾ ਨਾਮ ਯਾਦਵੀਰ ਸਿੰਘ ਉਰਫ ਘੁੱਗੀ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਮੰਗੂਵਾਲ, ਥਾਣਾ ਸਦਰ ਬੰਗਾ ਦੱਸਿਆ ਜਿਸ ਵਲੋਂ ਸੁੱਟੀ ਮੋਮੀ ਲਿਫਾਫੀ ਵਿਚੋਂ 06 ਗ੍ਰਾਮ ਹੈਰੋਇਨ ਬ੍ਰਾਮਦ ਹੋਈ।