31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਟੀਕਾਕਰਨ ਦਿਵਸ ਮਨਾਇਆ

ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਤੇ ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਨੇ ਔਰਤਾਂ ਨੂੰ ਮਮਤਾ ਦਿਵਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਗਰਭ ਅਵਸਥਾ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੰਤੁਲਿਤ ਭੋਜਨ ਅਤੇ ਨਿਯਮਤ ਜਾਂਚ ਬਾਰੇ ਦੱਸਿਆ। ਡਾ. ਵਿਸ਼ਾਲੀ ਸ਼ਰਮਾ ਨੇ ਕਿਹਾ ਕਿ ਅਕਸਰ ਔਰਤਾਂ ਘਰ ਦੇ ਕੰਮਾਂ ਵਿੱਚ ਉਲਝ ਕੇ ਆਪਣੀ ਸਿਹਤ ਪ੍ਰਤੀ ਸੁਚੇਤ ਨਹੀਂ ਰਹਿੰਦੀਆਂ, ਜਦੋਂ ਕਿ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਪੌਸ਼ਟਿਕ ਆਹਾਰ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਹਰੀਆਂ ਸਬਜ਼ੀਆਂ, ਦਾਲਾਂ, ਦੁੱਧ, ਫਲ ਅਤੇ ਪੌਸ਼ਟਿਕ ਆਹਾਰ ਲੈਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ’ਤੇ ਆਪਣਾ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਦੱਸਿਆ ਕਿ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ, ਸੁਪਰਵਾਈਜ਼ਰ ਜਸਵਿੰਦਰ ਕੌਰ, ਪ੍ਰਵੀਨ ਕੁਮਾਰੀ ਏ.ਐੱਨ.ਐੱਮ, ਕਮਲ ਕੁਮਾਰ ਸਿਹਤ ਵਰਕਰ, ਬਲਜੀਰ ਕੌਰ ਆਸ਼ਾ ਵਰਕਰ, ਪਰਮਾਰ ਕੌਰ ਆਸ਼ਾ ਵਰਕਰ ਸੁਪਰਵਾਈਜ਼ਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ
Ad Position 24