31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 30 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ.

Ad Position 21
No active advertisement
ਅਜੀਤ ਡੈਸਕ 31-08-2026
ਮੁਕੰਦਪੁਰ, 30 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸੰਜਨਾ ਸਪੁੱਤਰੀ ਹਰਮੇਸ਼ ਲਾਲ ਵਾਸੀ ਮੱਲ੍ਹਾਂ ਬੇਦੀਆਂ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿੱਚ ਆਪਣੀ ਜਗ੍ਹਾ ਬਣਾਈ। ਇਸੇ ਤਰ੍ਹਾਂ ਵਿਦਿਆਰਥਣ ਅੰਜੂ ਬਾਲਾ ਸਪੁੱਤਰੀ ਸ. ਜਸਵਿੰਦਰ ਸਿੰਘ ਵਾਸੀ ਭਰੋਮਜਾਰਾ ਨੇ 78.4 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮਨਦੀਪ ਕੌਰ ਸਪੁੱਤਰੀ ਪ੍ਰਕਾਸ਼ ਦਾਸ ਵਾਸੀ ਖਾਨਖਾਨਾ ਤੇ ਸਿਮਰਨਦੀਪ ਕੌਰ ਸਪੁੱਤਰੀ ਸ. ਗੁਰਦੀਪ ਸਿੰਘ ਵਾਸੀ ਲਿੱਦੜ ਕਲਾ ਨੇ 75.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰ ਨ ਸੰਭਾਲ ਸੁਸਾਇਟੀ ਨੇ ਬੂਟੇ ਲਗਾਏ ਅਗਲੀ ਖ਼ਬਰ ਟੀਕਾਕਰਨ ਦਿਵਸ ਮਨਾਇਆ
Ad Position 24