ਅਮਰਦੀਪ ਕਾਲਜ ਦੇ ਬੀ.ਸੀ.ਏ. ਕੋਰਸ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚੋਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ
ਮੁਕੰਦਪੁਰ, 30 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ.
ਮੁਕੰਦਪੁਰ, 30 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰ ’ਤੇ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਕਿਹਾ ਕਿ ਸਾਨੀਆ ਸਪੁੱਤਰੀ ਸ਼ਿਵ ਰਾਮ, ਵਾਸੀ ਪਿੰਡ ਬੇਗੋਵਾਲ ਨੇ 81.4 ਫੀਸਦੀ ਅੰਕਾਂ ਨਾਲ ਜ਼ਿਲ੍ਹੇ ’ਚੋਂ ਦੂਜਾ ਅਤੇ ਜਮਾਤ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਿਰਨਦੀਪ ਕੌਰ ਸਪੁੱਤਰੀ ਬਲਜੀਤ ਸਿੰਘ ਵਾਸੀ ਮੰਡੀ ਨੇ 77.7 ਫੀਸਦੀ ਅੰਕਾਂ ਨਾਲ਼ ਜਮਾਤ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਦੀਕਸ਼ਾ ਕੌਰ, ਸਪੁੱਤਰੀ ਕਮਲਜੀਤ ਸਿੰਘ, ਵਾਸੀ ਪਿੰਡ ਜਗਤਪੁਰ ਅਤੇ ਮਨਪ੍ਰੀਤ ਕੌਰ ਸਪੁੱਤਰੀ ਸੇਵਾ ਸਿੰਘ ਵਾਸੀ ਸੁਲਤਾਨਪੁਰ ਨੇ 73.6 ਫੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਮਿਹਨਤ, ਅਨੁਸ਼ਾਸਨ ਤੇ ਸਹੀ ਮਾਰਗਦਰਸ਼ਨ ਦੀ ਮਿਸਾਲ ਹੈ। ਅਜਿਹੀਆਂ ਸਫ਼ਲਤਾਵਾਂ ਇਸ ਗੱਲ ਦਾ ਸਬੂਤ ਹਨ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀ ਵੀ ਯੋਗ ਮੌਕੇ ਮਿਲਣ ’ਤੇ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦੇ ਹਨ। ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਕੈਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।