30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ

ਟਾਂਡਾ, 30 ਅਗਸਤ (ਕੁਲਬੀਰ ਸਿੰਘ ਗੁਰਾਇਆ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਫੱਤਾ ਕੁੱਲਾ ਵਿਖੇ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਜ਼ੋਨ ਪ੍ਰਧਾਨ ਅਤੇ ਤਰਸੇਮ ਸਿੰਘ ਸਕੱਤਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਟਾਂਡਾ, 30 ਅਗਸਤ (ਕੁਲਬੀਰ ਸਿੰਘ ਗੁਰਾਇਆ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਫੱਤਾ ਕੁੱਲਾ ਵਿਖੇ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਜ਼ੋਨ ਪ੍ਰਧਾਨ ਅਤੇ ਤਰਸੇਮ ਸਿੰਘ ਸਕੱਤਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ, ਤਰਸੇਮ ਸਿੰਘ, ਡਾ. ਸਵਿੰਦਰ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਅਤੇ ਅਜੀਤ ਸਿੰਘ ਪ੍ਰਧਾਨ ਰੜ੍ਹਾ ਮੰਡ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਟਰੈਕਟਰ-ਟਰਾਲੀਆਂ, ਗੈਸ ਸਿਲੰਡਰ, ਟੈਂਟ, ਬਿਸਤਰੇ ਅਤੇ ਹੋਰ ਸਮਾਨ ਦੀ ਕਥਿਤ ਤੌਰ ’ਤੇ ਚੋਰੀ ਹੋਈ ਸੀ। ਆਗੂਆਂ ਅਨੁਸਾਰ ਇਸ ਸਮਾਨ ਦੀ ਕੀਮਤ ਲਗਭਗ 3 ਕਰੋੜ 77 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਸਰਕਾਰ ਵੱਲੋਂ ਅਜੇ ਤੱਕ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਸਰਕਾਰੀ ਗੋਲੀਬਾਰੀ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ, ਮੰਡ ਖੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਪੱਕੀ ਅਲਾਟਮੈਂਟ ਕਰਨ ਤੇ ਗੰਨੇ ਦੀ ਬਕਾਇਆ ਰਾਸ਼ੀ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੇ ਨਵੇਂ ਨੌਜਵਾਨ ਵਿੰਗ ਦਾ ਗਠਨ ਕੀਤਾ ਗਿਆ। ਇਸ ਮੌਕੇ 11 ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਨੂੰ ਸਕੱਤਰ ਚੁਣਿਆ ਗਿਆ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਜਥੇਬੰਦ ਕਰਕੇ ਕਿਸਾਨ-ਮਜ਼ਦੂਰ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਦੇ ਹੱਕ ਵਿਚ 14 ਤੋਂ 17 ਤਾਰੀਖ਼ ਤੱਕ ਸੰਸਦ ਮੈਂਬਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ 27 ਤਾਰੀਖ਼ ਨੂੰ ਡੀ.ਸੀ. ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਇਨ੍ਹਾਂ ਸੰਘਰਸ਼ੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰ ਸਾਹਿਬ ਸਿੰਘ, ਕਾਰਜ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ, ਬਾਬਾ ਰਣਜੀਤ ਸਿੰਘ, ਮਹਿੰਦਰ ਸਿੰਘ, ਗੁਰ ਕੀਰਤਨ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਬਜ਼ੇ ਛੱਡਣ ਸੰਬੰਧੀ ਨੋਟਿਸ ਨੂੰ ਲੈ ਕੇ ਰੋਸ ਪ੍ਰਦਰ਼ਸ਼ਨ ਪੰਚਾਇਤ ਸੰਮਤੀ ਦੀ ਜਗ੍ਹਾ ਨਾ ਛੱਡੀ ਤਾਂ ਕਾਰਵਾਈ ਕੀਤੀ... ਅਗਲੀ ਖ਼ਬਰ ਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ
Ad Position 24