ਨਵਾਂਸ਼ਹਿਰ ਦੇ ਨਸ਼ਾ ਛਡਾਊ ਕੇਂਦਰ ’ਚ ਮਨਾਇਆ ਰਾਸ਼ਟਰੀ ਖੇਡ ਦਿਵਸ
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ ਨਵਾਂਸ਼ਹਿਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ।
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ ਨਵਾਂਸ਼ਹਿਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੀਤੀ। ਉਨ੍ਹਾਂ ਆਪਣੇ ਸੰਬੋਧਨੀ ਭਾਸ਼ਣ ਵਿੱਚ ਦੱਸਿਆ ਕਿ ਅੱਜ ਦਾ ਦਿਨ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਮਨਾਇਆ ਜਾਂਦਾ ਹੈ। ਜਦ ਵੀ ਖੇਡ ਦਿਵਸ ਦੀ ਗੱਲ ਕਰੀਏ ਤਾਂ ਮੇਜਰ ਧਿਆਨ ਚੰਦ ਦਾ ਨਾਮ ਆਉਦਾ ਹੈ। ਉਹ ਹਾਕੀ ਦੇ ਸਭ ਤੋਂ ਹਰਮਨ ਪਿਆਰੇ ਖਿਡਾਰੀ ਮੰਨੇ ਜਾਂਦੇ ਹਨ। ਉਨਾਂ ਦੀ ਹਾਕੀ ਦੀ ਖੇਡ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਦਾ ਨਾਮ ਉਤਮਤਾ, ਸਮਰਪਣ ਤੇ ਰਾਸ਼ਟਰੀ ਮਾਣ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ। ਉਨ੍ਹਾਂ ਦੇ ਮਾਣ ਵਜੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਦਾਂ ਹੈ। ਅੱਜ ਦੀ ਆਧੁਨਿਕ ਨੌਜਵਾਨ ਪੀੜ੍ਹੀ ਨੂੰ ਜੇਕਰ ਸਹੀ ਸਮੇਂ ਤੇ ਸਹੀ ਦਿਸ਼ਾ ਮਿਲ ਜਾਵੇ ਤੇ ਉਨ੍ਹਾਂ ਦਾ ਭਵਿੱਖ ਸੰਵਰ ਸਕਦਾ ਹੈ ਅਤੇ ਵਰਤਮਾਨ ਖੁਸ਼ਨਮਾ ਹੋ ਸਕਦਾ ਹੈ। ਇਸ ਕਰਕੇ ਸਾਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਰੁਚੀ ਰੱਖਣੀ ਚਾਹੀਦੀ ਹੈ। ਇਸ ਮੌਕੇ ਕਮਲਜੀਤ ਕੌਰ, ਦਿਨੇਸ਼ ਕੁਮਾਰ, ਵਿਜੇ ਕੁਮਾਰ, ਪਰਵੇਸ਼ ਕੁਮਾਰ, ਪਰਵੀਨ ਕੁਮਾਰੀ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜ਼ਰ ਸਨ।