30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਹਲਕਾ ਇੰਚਾਰਜ ਰੌਬੀ ਕੰਗ ਨੇ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ’ਚ ਸਫਾਈ ਅਭਿਆਨ ਦੀ ਕਰਵਾਈ ਸ਼ੁਰੂਆਤ

ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਹ ਸਫਾਈ ਅਭਿਆਨ 8 ਸਤੰਬਰ ਤੱਕ ਚਲਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 31-08-2026
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਹ ਸਫਾਈ ਅਭਿਆਨ 8 ਸਤੰਬਰ ਤੱਕ ਚਲਾਇਆ ਜਾਵੇਗਾ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਾਰਕਾਂ, ਬਾਜ਼ਾਰਾਂ, ਮੁੱਖ ਸੜਕਾਂ ਦੀ ਸਫਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਖੁਦ ਸਫਾਈ ਕਰਮਚਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਤੇ ਮੁੱਖ ਸੜਕਾਂ ਦਾ ਦੌਰਾ ਕੀਤਾ ਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਵੱਖ-ਵੱਖ ਸਾਧਨਾਂ ਦੀ ਮਦਦ ਨਾਲ ਕੂੜਾ-ਕਰਕਟ ਚੁੱਕਣ ਤੇ ਨਾਲੀਆਂ ਦੀ ਸਫਾਈ ਦਾ ਕੰਮ ਕੀਤਾ ਗਿਆ। ਰੌਬੀ ਕੰਗ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਾ-ਭਰਾ ਤੇ ਸੁੰਦਰ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਦਾ ਇਹ ਅਭਿਆਨ ਲਗਾਤਾਰ ਜਾਰੀ ਰੱਖਿਆ ਜਾਵੇ ਤੇ ਰੋਜ਼ਾਨਾ ਦੇ ਆਧਾਰ ’ਤੇ ਕੂੜੇ ਦੀ ਚੁਕਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ। ਇਸ ਮੌਕੇ ਕਾਰਜਸਾਧਕ ਅਫਸਰ ਨਵਾਂਸ਼ਹਿਰ ਮਨੀਸ਼ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਲੈ ਕੇ ਬਲਾਚੌਰ ਦਾ ਅਕਾਲੀ ਦਲ ਹੋਇਆ ਪੱਬਾਂ ਭਾਰ ਪੰਜਾਬ ਬਚਾਓ ਰੈਲੀ ’ਚ ਲੋਕਾਂ ਨੂੰ ਪ... ਅਗਲੀ ਖ਼ਬਰ ਭਾਲੜੂ ਗੋਤ ਦੀਆਂ ਸਤੀਆਂ ’ਤੇ ਮੇਲਾ 10 ਨੂੰ
Ad Position 24