ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਲੈ ਕੇ ਬਲਾਚੌਰ ਦਾ ਅਕਾਲੀ ਦਲ ਹੋਇਆ ਪੱਬਾਂ ਭਾਰ
ਪੰਜਾਬ ਬਚਾਓ ਰੈਲੀ ’ਚ ਲੋਕਾਂ ਨੂੰ ਪਹੁੰਚਣ ਦੀ ਅਪੀਲ - ਹਨੀ ਟੌਂਸਾ
ਸੜੋਆ, 30 ਅਗਸਤ (ਹਰਮੇਲ ਸਹੂੰਗੜਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਚੌਰ ਦੇ ਹਲਕਾ ਇੰਚਾਰਜ ਹਨੀ ਟੌਂਸਾ ਸੜੋਆ ਵਿਖੇ ਪਹੁੰਚ ਤੇ ਐਸ. ਸੀ.
ਸੜੋਆ, 30 ਅਗਸਤ (ਹਰਮੇਲ ਸਹੂੰਗੜਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਚੌਰ ਦੇ ਹਲਕਾ ਇੰਚਾਰਜ ਹਨੀ ਟੌਂਸਾ ਸੜੋਆ ਵਿਖੇ ਪਹੁੰਚ ਤੇ ਐਸ. ਸੀ. ਤਹਿਸੀਲ ਬਲਾਚੌਰ ਦੇ ਪ੍ਰਧਾਨ ਸੁੱਚਾ ਸਿੰਘ ਸੜੋਆ ਦੀ ਅਗਵਾਈ ਹੇਠ ਕੀਤੇ ਹੋਏ ਇਕੱਠ ’ਚ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਪੰਜਾਬ ਬਚਾਓ ਰੈਲੀ ਕਰਨ ਲਈ ਬਲਾਚੌਰ ਵਿਖੇ ਪਹੁੰਚ ਰਹੇ ਹਨ ਅਤੇ ਉਹਨਾਂ ਇਕੱਠ ’ਚ ਪਹੁੰਚੇ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਰੈਲੀ ਵਿੱਚ ਪਹੁੰਚਣ। ਰੈਲੀ ਨੂੰ ਕਾਮਯਾਬ ਕਰਨ ਲਈ ਹਲਕਾ ਬਲਾਚੌਰ ਅਤੇ ਕਸਬਾ ਸੜੋਆ ਵਿੱਚ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਰੈਲੀ ਨੂੰ ਕਾਮਯਾਬ ਕਰਨ ਲਈ ਹਲਕਾ ਇੰਚਾਰਜ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਬਲਾਕ ਸੜੋਆ ਤੋਂ ਐਸ. ਸੀ. ਸੈੱਲ ਦੇ ਚਮਨ ਲਾਲ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਹਨੀ ਟੌਂਸਾ ਨੇ ਕਿਹਾ ਕਿ ਇਹ ਦੋਨੋਂ ਹੀ ਲੀਡਰ ਮਿਲ ਕੇ ਬਲਾਕ ਸੜੋਆ ਵਿੱਚ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਵਿੱਚ ਸਹਿਯੋਗ ਕਰਨਗੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਚੇਅਰਮੈਨ ਬਿਮਲ ਚੌਧਰੀ, ਮਾਰਕੀਟ ਕਮੇਟੀ ਬਲਾਚੌਰ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਬੀ.ਸੀ. ਵਿੰਗ ਜ਼ਿਲ੍ਹਾ ਵਾਈਸ ਪ੍ਰਧਾਨ ਨਰਿੰਦਰ ਚੇਚੀ, ਗੁਰਦੀਪ ਸਿੰਘ ਬਕਾਪੁਰ ਸਰਕਲ ਪ੍ਰਧਾਨ ਮਜ਼ਾਰੀ, ਅਜਮੇਰ ਸਿੰਘ ਭਾਰਾਪੁਰ, ਬਲਾਕ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਸਹੂੰਗੜਾ, ਸਾਬਕਾ ਪ੍ਰਧਾਨ ਰਾਣਾ ਰਣਦੀਪ ਕੌਸ਼ਲ ਬਲਾਚੌਰ, ਗੌਰਵ ਚੌਹਾਨ, ਸੁਖਵਿੰਦਰ ਸਿੰਘ, ਰਘਬੀਰ ਸਿੰਘ, ਕਰਨੈਲ ਸਿੰਘ, ਰਾਜਕੁਮਾਰ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਫੌਜੀ, ਹਰਭਜਨ ਸਿੰਘ, ਪੁਰਸ਼ੋਤਮ ਲਾਲ, ਕਰਤਾਰ ਸਿੰਘ, ਨਸੀਬ ਚੰਦ, ਅਸ਼ੋਕ ਕੁਮਾਰ ਤੇ ਰਾਮ ਲਾਲ ਹਾਜ਼ਰ ਸਨ।