ਦਸਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ 15 ਮੈਂਬਰੀ ਨਵੀਂ ਕਮੇਟੀ ਦਾ ਗਠਨ
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ ਕਮੇਟੀ ਦਾ ਮੁੜ ਗਠਨ ਕਰਦਿਆਂ 15 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ।
ਨਵਾਂਸ਼ਹਿਰ, 30 ਅਗਸਤ (ਜਸਬੀਰ ਸਿੰਘ ਨੂਰਪੁਰ) - ਦਸ਼ਮੇਸ਼ ਸਪੋਰਟਸ ਕਲੱਬ ਪਿੰਡ ਕੱਟ ਦੀ ਕਮੇਟੀ ਦਾ ਮੁੜ ਗਠਨ ਕਰਦਿਆਂ 15 ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ। ਨਵੀਂ ਕਮੇਟੀ ਵਿੱਚ ਅਮਨਿੰਦਰ ਸਿੰਘ ਨੂੰ ਪ੍ਰਧਾਨ, ਦਿਲਪ੍ਰੀਤ ਸਿੰਘ ਨੂੰ ਵਾਈਸ ਪ੍ਰਧਾਨ, ਪਵਨਦੀਪ ਸਿੰਘ ਨੂੰ ਜਨਰਲ ਸਕੱਤਰ, ਜਗਦੀਸ਼ ਕੁਮਾਰ ਨੂੰ ਖਜ਼ਾਨਚੀ ਤੇ ਸੰਦੀਪ ਸਿੰਘ ਨੂੰ ਉਪ ਖਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਜਸ਼ਨਦੀਪ ਸਿੰਘ, ਜੰਗ ਬਹਾਦਰ ਸਿੰਘ, ਦਲਜੀਤ ਕੁਮਾਰ, ਸਰਬਜੀਤ ਸੈਂਪਲੇ, ਸੁਖਪ੍ਰੀਤ, ਸੁਖਜੀਵਨ ਸਿੰਘ, ਸੁਖਜਿੰਦਰ ਸਿੰਘ, ਅਮਨਜੋਤ ਸਿੰਘ, ਮਨਜਿੰਦਰ ਸਿੰਘ ਤੇ ਚਰਨਪ੍ਰੀਤ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਇਸ ਮੌਕੇ ਪੁਰਾਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਅਤੇ ਮੈਂਬਰ ਵੀ ਹਾਜ਼ਰ ਰਹੇ। ਪੁਰਾਣੀ ਕਮੇਟੀ ਦੇ ਕਈ ਮੈਂਬਰਾਂ ਦੇ ਪਿੰਡ ਤੋਂ ਬਾਹਰ ਜਾ ਚੁੱਕੇ ਹੋਣ ਕਾਰਨ ਕਮੇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪੁਰਾਣੀ ਕਮੇਟੀ ਵੱਲੋਂ ਨਵੇਂ ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਸਬੰਧੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਵਿੱਚ ਪਰਮਜੀਤ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਅਤੇ ਜਗਦੀਪ ਸਿੰਘ, ਨਵਜੋਤ ਸਿੰਘ, ਕਰਨਦੀਪ ਸਿੰਘ ਆਦਿ ਹੋਰ ਪਿੰਡ ਦੇ ਪਤਵੰਤੇ ਸੱਜਣ ਤੇ ਨੌਜਵਾਨ ਵੀ ਹਾਜ਼ਰ ਸਨ। ਨਵੀਂ ਕਮੇਟੀ ਵੱਲੋਂ ਪਿੰਡ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਦਸਮੇਸ਼ ਸਪੋਰਟਸ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਅੱਗੇ ਲਿਜਾਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।