02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੀਟੂ ਵਲੋਂ ਜਲੰਧਰ ਵਿਖੇ ਵਿਸ਼ਾਲ ਕਨਵੈਨਸ਼ਨ 6 ਨੂੰ-ਮਹਾਂ ਸਿੰਘ ਰੋੜੀ

ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੋੜੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਜਲੰਧਰ ਵਿਖੇ 6 ਸਤੰਬਰ ਨੂੰ ਸੀਟੂ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਨਵੈਨਸ਼ਨ ਦੌਰਾਨ ਮਜ਼ਦੂਰਾਂ, ਮੁਲਾਜ਼ਮਾਂ, ਸਕੀਮ ਵਰਕਰਾਂ ਤੇ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਜ਼ਦੂਰ, ਕਿਸਾਨ, ਮੁਲਾਜ਼ਮ, ਵਿਦਿਆਰਥੀ, ਛੋਟੇ ਦੁਕਾਨਦਾਰ, ਗਰੀਬ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੋੜੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਜਲੰਧਰ ਵਿਖੇ 6 ਸਤੰਬਰ ਨੂੰ ਸੀਟੂ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਨਵੈਨਸ਼ਨ ਦੌਰਾਨ ਮਜ਼ਦੂਰਾਂ, ਮੁਲਾਜ਼ਮਾਂ, ਸਕੀਮ ਵਰਕਰਾਂ ਤੇ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਜ਼ਦੂਰ, ਕਿਸਾਨ, ਮੁਲਾਜ਼ਮ, ਵਿਦਿਆਰਥੀ, ਛੋਟੇ ਦੁਕਾਨਦਾਰ, ਗਰੀਬ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਯਕਤ ਮੋਰਚੇ ਵਲੋਂ ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ 13 ਮਹੀਨੇ ਸੰਘਰਸ਼ ਕੀਤਾ ਗਿਆ ਪਰ ਸਰਕਾਰ ਵਲੋਂ ਮੰਗਾਂ ਮੰਨ ਕੇ ਵੀ ਉਨ੍ਹਾਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਕੇਂਦਰ ਤੇ ਪੰਜਾਬ ਸਰਕਾਰ ਲਗਾਤਾਰ ਠੇਕੇਦਾਰੀ ਸਿਸਟਮ ਨੂੰ ਬੜਾਵਾ ਦੇ ਰਹੀ ਹੈ। ਪਬਲਿਕ ਸੈਕਟਰ ਨੂੰ ਤਬਾਹ ਕਰਕੇ ਸਰਕਾਰੀ ਅਦਾਰਿਆਂ ਵਿਚ ਸਰਕਾਰੀ ਅਸਾਮੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਾਫ ਤੌਰ ‘ਤੇ ਕਿਹਾ ਕਿ ਜਦੋਂ ਜਬਰ-ਜੁਲਮ ਦੀ ਹੱਦ ਹੋ ਜਾਵੇ ਤਾਂ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਦਿਖਾਈ ਦਿੰਦਾ। ਇਸ ਲਈ ਸੀਟੂ ਵਲੋਂ ਭਰਾਤਰੀ ਜਥੇਬੰਦੀਆਂ ਨੂੰ ਕਨਵੈਨਸ਼ਨ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਕਨਵੈਨਸ਼ਨ ਵਿਚ ਲਾਮਬੰਦੀ ਕਰਕੇ ਸਰਕਾਰ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ‘ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਦੀ ਕਨਵੈਨਸ਼ਨ ਨੂੰ ਕਾਮਯਾਬ ਕਰਨ ਆਪਣੀ ਪੂਰੀ ਵਾਹ ਲਗਾਉਣ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਜਾਰੀ ਅਗਲੀ ਖ਼ਬਰ ਘੋੜੇ ਟਰਾਲੇ ਦੇ ਚਾਲਕ ਦੀ ਹੁਸ਼ਿਆਰੀ ਕਾਰਨ ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਦਾ ਵਾਲ-ਵਾਲ ਹੋਇਆ ਬਚਾਅ
Ad Position 24