26 ਦੀ ਮੋਗਾ ਰੈਲੀ ਦੀ ਤਿਆਰੀ ਮੁਹਿੰਮ ਖਟਕੜ ਕਲਾਂ ਤੋਂ ਸ਼ੁਰੂ
ਬੰਗਾ, 1 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ-ਆਰ. ਐਸ.
ਬੰਗਾ, 1 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਭਾਜਪਾ-ਆਰ. ਐਸ. ਐਸ. ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਮੁਹਿੰਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਭਾਜਪਾ-ਆਰ. ਐਸ. ਐਸ. ਦੀ ਮੋਦੀ ਸਰਕਾਰ ਦੇਸ਼ ਦਾ ਸੰਵਿਧਾਨ ਤੇ ਜਮਹੂਰੀਅਤ ਖ਼ਤਮ ਕਰਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ ਇਸ ਲਈ ਸਰਕਾਰੀ ਨੀਤੀਆਂ ਦੀ ਅਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਇਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਰੈਲੀਆਂ, ਮੀਟਿੰਗਾਂ ਕੀਤੀਆਂ ਜਾਣ ਤੇ ਜਾਗੋਆਂ ਕੱਢੀਆਂ ਜਾਣ। ਉਨ੍ਹਾਂ ਮੋਗਾ ਰੈਲੀ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਹਰੀ ਰਾਮ ਰਸੂਲਪੁਰੀ, ਜਸਵੰਤ ਖਟਕੜ, ਸੁੱਚਾ ਸਿੰਘ ਬੈਂਸ, ਅਵਤਾਰ ਕੱਟ, ਸੋਹਣ ਸਿੰਘ ਅਟਵਾਲ ਤੇ ਹੋਰ ਆਗੂ ਵੀ ਮੌਜੂਦ ਸਨ।