02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਵਿਖੇ ਦੂਸਰਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐੱਲ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐੱਲ. ਐੱਮ. ਗਰਲਜ਼ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵੱਲੋਂ ਵਿਦਿਆਰਥਣਾਂ ਵਿਚ ਵੋਟਰ ਜਾਗਰੂਕਤਾ ਪੈਦਾ ਕਰਨ ਤੇ ਯੋਗ ਵਿਦਿਆਰਥਣਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕਰਨ ਦੇ ਉਦੇਸ਼ ਨਾਲ ਦੂਜੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਹ ਕੈਂਪ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ। ਕੈਂਪ ਦੌਰਾਨ ਸਹਾਇਕ ਸਵੀਪ ਨੋਡਲ ਅਫ਼ਸਰ ਡਾ. ਹਰਦੀਪ ਕੌਰ ਵਲੋਂ ਵਿਦਿਆਰਥਣਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਖਾਸ ਤੌਰ ’ਤੇ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਕਰਨ ਦੀ ਵਿਧੀ, ਯੋਗਤਾ ਦੇ ਮਾਪਦੰਡ ਤੇ ਅਰਜ਼ੀ ਭਰਨ ਸਮੇਂ ਸਹੀ ਜਾਣਕਾਰੀ ਦਰਜ ਕਰਨ ਬਾਰੇ ਮਾਰਗਦਰਸ਼ਨ ਦਿੱਤਾ। ਕੈਂਪ ਵਿਚ ਕੁੱਲ 100 ਵਿਦਿਆਰਥਣਾਂ ਨੇ ਭਾਗ ਲਿਆ। ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ, ਲੋਕਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ਾਂ ਬਾਰੇ ਵੀ ਜਾਗਰੂਕ ਕੀਤਾ। ਕੈਂਪ ਦੇ ਦੌਰਾਨ 20 ਵਿਦਿਆਰਥਣਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਈ। ਇਸ ਉਪਰਾਲੇ ਨਾਲ ਵਿਦਿਆਰਥਣਾਂ ਵਿਚ ਚੋਣ ਪ੍ਰਕਿਰਿਆ ਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਵਿਚ ਵਾਧਾ ਹੋਇਆ। ਇਸ ਮੌਕੇ ਓਂਕਾਰ ਸਿੰਘ, ਮੈਡਮ ਸ਼ਿਵਾਨੀ, ਮੈਡਮ ਮੀਨਾਕਸ਼ੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਤੀਜਾ ਮੁਫ਼ਤ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਗੁੱਗਾ ਜ਼ਾਹਰ ਪੀਰ ਦੇ ਸੇਵਕ ਚੇਲਿਆਂ ਨੇ ਪਿੰਡ ਨਵਾਂਗਰਾਂ ਵਿਖੇ ਚੌਕੀ ਲਗਾਈ
Ad Position 24