02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੌਲ ਤੋਂ ਬੱਸ ਰਵਾਨਾ

ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਸੀਨੀਅਰ ਆਪ ਆਗੂ ਚੌਧਰੀ ਅਸ਼ੋਕ ਕਟਾਰੀਆ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੌਲ ਤੋਂ ਸੰਗਤ ਵਾਲੀ ਬੱਸ ਰਵਾਨਾ ਕੀਤੀ ਗਈ। ਅਸ਼ੋਕ ਕਟਾਰੀਆ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਬਹੁ-ਗਿਣਤੀ ਸੰਗਤਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦਾ ਮੁਫਤ ਮੌਕਾ ਪ੍ਰਾਪਤ ਹੁੰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਸੀਨੀਅਰ ਆਪ ਆਗੂ ਚੌਧਰੀ ਅਸ਼ੋਕ ਕਟਾਰੀਆ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੌਲ ਤੋਂ ਸੰਗਤ ਵਾਲੀ ਬੱਸ ਰਵਾਨਾ ਕੀਤੀ ਗਈ। ਅਸ਼ੋਕ ਕਟਾਰੀਆ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਬਹੁ-ਗਿਣਤੀ ਸੰਗਤਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦਾ ਮੁਫਤ ਮੌਕਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਅੰਦਰ ਸੰਗਤਾਂ ਵਿਚ ਤੀਰਥ ਸਥਾਨਾਂ ਨੂੰ ਜਾਣ ਲਈ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੀਰਥ ਯਾਤਰਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਆਸ-ਪਾਸ ਵਾਲੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਸਰਪੰਚ ਬਲਵੀਰ ਸਿੰਘ ਤੇ ਸਮੁੱਚੇ ਪਿੰਡ ਵਾਸੀਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਚੌਧਰੀ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਬਲਵੀਰ ਸਿੰਘ, ਨਛੱਤਰ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਮਨਦੀਪ ਕੁਮਾਰ ਸਾਰੇ ਪੰਚ, ਕਿਸ਼ਨ ਸਿੰਘ ਮੈਨੇਜਰ, ਸਤਨਾਮ ਸਿੰਘ ਚਾਹਲ, ਗੁਰਦਿਆਲ ਚੰਦ, ਸੁਰਿੰਦਰ ਸਿੰਘ ਛਿੰਦਾ, ਸੁੱਚਾ ਸਿੰਘ, ਮੋਹਣ ਸਿੰਘ, ਲੈਂਬਰ ਸਿੰਘ, ਠੇਕੇਦਾਰ ਬਖਸ਼ੀਸ਼ ਸਿੰਘ, ਸੰਤੋਖ ਸਿੰਘ, ਬਲਜਿੰਦਰ ਕੌਰ, ਆਸ਼ਾ ਰਾਣੀ, ਚੰਨੋ ਦੇਵੀ, ਮਾਇਆ ਦੇਵੀ, ਬੱਗੂ ਰਾਮ, ਮਦਨ ਲਾਲ, ਕਾਲਾ ਰਾਮ, ਸੋਹਣ ਸਿੰਘ, ਸੋਨੀ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਨੇਜਮੈਂਟ ਕਾਲਜ ਦੇ ਬੀ. ਸੀ. ਏ. ਵਿਭਾਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ
Ad Position 24