03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੱਛੂਆਂ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਜਥਾ ਚੰਡੀਗੜ੍ਹ ਲਈ ਰਵਾਨਾ

ਰੱਤੇਵਾਲ, 1 ਸਤੰਬਰ (ਅਸ਼ੋਕ ਕੁਮਾਰ ਲੀਲ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਏ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰੱਤੇਵਾਲ, 1 ਸਤੰਬਰ (ਅਸ਼ੋਕ ਕੁਮਾਰ ਲੀਲ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਏ. ਡੀ. ਬੀ. ਬੇਲਾ ਤਾਜੋਵਾਲ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦਾ ਕਾਫ਼ਲਾ ਕਾਰਾਂ ਤੇ ਟਰੈਕਟਰ-ਟਰਾਲੀਆਂ ‘ਤੇ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਦੇ ਕਾਫਲੇ ਨੂੰ ਤੋਰਨ ਲੱਗਿਆਂ ਮੋਦੀ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਜ਼ੁਲਮ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਾਸ਼ਨ ਅਤੇ ਬਿਸਤਰੇ, ਪੱਖਿਆਂ ਅਤੇ ਟੈਂਟ ਦੇ ਸਾਮਾਨ ਪੀਣ ਵਾਲੇ ਪਾਣੀ ਦੇ ਟੈਂਕਰਾਂ ਦੇ ਪੂਰੇ ਇੰਤਜ਼ਾਮ ਕਰਕੇ ਨਾਲ ਲੈ ਕੇ ਜਾ ਰਹੇ ਹਾਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਨੇ ਕਿਹਾ ਕਿ ਧਰਨਾ 1 ਤੋਂ 7 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਜਥੇਬੰਦੀਆਂ ਵਲੋਂ ਹਾਈ ਕਮਾਂਡ ਦੇ ਹੁਕਮਾਂ ਅਨੁਸਾਰ ਇਸ ਧਰਨੇ ਦਾ ਅਗਲਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ, ਸਵਰਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਘੱਕੇਵਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਘੱਕੇਵਾਲ, ਗੁਰਮੁੱਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ, ਹਰਦੀਪ ਸਿੰਘ ਰੈਲ ਮਾਜਰਾ ਜ਼ਿਲ੍ਹਾ ਸਕੱਤਰ, ਕਿਸ਼ਨ ਸਿੰਘ ਘੱਕੇਵਾਲ, ਕੁਲਦੀਪ ਸਿੰਘ ਘੱਕੇਵਾਲ, ਤੀਰਥ ਸਿੰਘ ਘੱਕੇਵਾਲ, ਅਮਰਜੀਤ ਸਿੰਘ ਸਰਕਲ ਪ੍ਰਧਾਨ, ਪੁਰਸ਼ੋਤਮ ਵਿਸ਼ਾਲ ਸੀਨੀਅਰ ਮੀਤ ਪ੍ਰਧਾਨ, ਪ੍ਰਧਾਨ ਚਰਨ ਸਿੰਘ ਛਦੌੜੀ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਬੀੜ ਕਾਠਗੜ੍ਹ, ਬਲਵੀਰ ਸਿੰਘ ਰੈਲਮਾਜਰਾ, ਪ੍ਰੀਤਮ ਸਿੰਘ ਰੈਲਮਾਜਰਾ, ਹਰਵਿੰਦਰ ਸਿੰਘ ਟੌਂਸਾ, ਨੰਬਰਦਾਰ ਅਮਰੀਕ ਸਿੰਘ ਹਸਨਪੁਰ ਖੁਰਦ, ਨਿਰਮਲ ਸਿੰਘ ਸੁੱਧਾ ਮਾਜਰਾ, ਕ੍ਰਿਸ਼ਨ ਦੇਵ ਐਮਾ ਚਾਹਲ, ਜਸਬੀਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਤਨੂਲੀ, ਮਿੰਟਾ ਰੱਕੜ, ਨੋਨਾ ਕਲਾਮ, ਕੇਵਲ ਸਿੰਘ ਛਦੌੜੀ, ਡਲਠਾਰ ਸਿੰਘ ਛਦੌੜੀ, ਕਿਸਾਨ ਯੂਨੀਅਨ ਦੇ ਕਿਸਾਨ ਆਗੂ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਗੁਰਮੁੱਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ ਸਾਥੀਆਂ ਸਮੇਤ ਚੰਡੀਗੜ੍ਹ ਨੂੰ ਰਵਾਨਾ ਹੋਏ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ ਅਗਲੀ ਖ਼ਬਰ ਮੈਨੇਜਮੈਂਟ ਕਾਲਜ ਦੇ ਬੀ. ਸੀ. ਏ. ਵਿਭਾਗ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24