03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 1 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ, ਬਲਾਚੌਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਮੁੱਖ ਉਦੇਸ਼ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਤੇ ਚੋਣਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਲਾਚੌਰ, 1 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ, ਬਲਾਚੌਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਮੁੱਖ ਉਦੇਸ਼ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਤੇ ਚੋਣਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਵੋਟਰ ਸੈਕਟਰ ਅਫ਼ਸਰ ਰਮਨਦੀਪ ਸਿੰਘ ਨਾਹਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਤੇ ਚੋਣਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵੋਟ ਹਰ ਯੋਗ ਨਾਗਰਿਕ ਦਾ ਮਹੱਤਵਪੂਰਨ ਅਧਿਕਾਰ ਹੈ ਤੇ ਇਕ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਵਿਅਕਤੀ ਦਾ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ, ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ ਵੋਟ ਪਾਉਣ ਲਈ ਯੋਗ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਨਾਲ ਸੰਬੰਧਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਕਾਲਜ ਵਲੋਂ ਕਰਵਾਈ ਗਈ ਇਹ ਗਤੀਵਿਧੀ ਵਿਦਿਆਰਥੀਆਂ ਵਿਚ ਚੋਣ ਪ੍ਰਕਿਰਿਆ ਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਰਹੀ। 01 ਨਵਾਂਸ਼ਹਿਰ 38 ਬਾਬਾ ਬਲਰਾਜ ਕਾਲਜ ਵਿਚ ਵੋਟਰ ਜਾਗਰੂਕਤਾ ਕੈਂਪ ਮੌਕੇ ਰਮਨਦੀਪ ਸਿੰਘ ਨਾਹਰ, ਵੋਟਰ ਸੈਕਟਰ ਅਫ਼ਸਰ, ਸਟਾਫ ਤੇ ਵਿਦਿਆਰਥੀ। ਤਸਵੀਰ : ਦੀਦਾਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣੇਗੀ-ਲੱਕੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ
Ad Position 24